ਮਹਿਤਪੁਰ : ਰਵਨੀਤ ਬਿੱਟੁ ਦੀ ਬਿਆਨਬਾਜ਼ੀ ਖਿਲਾਫ਼ ਐੱਸ ਐੱਸ ਪੀ ਜਲੰਧਰ ਨੂੰ ਭੇਜਿਆ ਬਸਪਾ ਸ਼ਾਹਕੋਟ ਨੇ ਮੰਗ ਪੱਤਰ।

21 views
6 mins read

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੱਦੇ ਤੇ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੁੁਲੀਸ ਜ਼ਿਲ੍ਹਾ ਜਲੰਧਰ ਦੇ ਐੱਸਐੱਸਪੀ ਦੇ ਨਾਮ ਥਾਣਾ ਮਹਿਤਪੁਰ ਚਾਰਜ਼ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਚਕਾਰ ਹੋਏ ਸਮਝੌਤੇ ਤੋਂ ਬਾਅਦ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਲਗਾਤਾਰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਖ਼ਾਸਕਰ ਅਨੁਸੂਚਿਤ ਜਾਤੀ ਵਰਗਾਂ ਨੂੰ ਲਗਾਤਾਰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਇਹ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਬਹੁਜਨ ਸਮਾਜ ਪਾਰਟੀ ਲਈ ਛੱਡ ਦਿੱਤੀਆਂ ਹਨ। ਇਸ ਤਰ੍ਹਾਂ ਉਨ੍ਹਾਂ ਨੇ ਪਵਿੱਤਰ ਤੇ ਅਪਪਵਿੱਤਰ ਦਾ ਮੁੱਦਾ ਖੜ੍ਹਾ ਕੀਤਾ ਹੈ ਤੇ ਬਹੁਜਨ ਸਮਾਜ ਪਾਰਟੀ ਜੋ ਕਿ ਲਤਾੜੇ ਲੋਕਾਂ ਦੀ ਨੁਮਾਇੰਦਗੀ ਕਰਦੀ ਆ ਰਹੀ। ਇਸ ਕਰਕੇ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਇਨ੍ਹਾਂ ਆਗੂਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਮੇਂ ਹਲਕਾ ਇੰਚਾਰਜ਼ ਬਲਵਿੰਦਰ ਸਿੰਘ, ਜ਼ਿਲਾ ਜਲੰਧਰ ਇੰਚਾਰਜ਼ ਸੁਭਾਸ ਚੰਦਰ, ਸੁੱਖਰਾਮ ਚੌਹਾਨ, ਰਾਜ ਕੁਮਾਰ ਅਤੇ ਹਲਕਾ ਪ੍ਰਧਾਨ ਰਾਜ ਕੁਮਾਰ ਭੁੱਟੋ ਸਮੇਤ ਹੋਰ ਕਈ ਆਗੂ ਹਾਜ਼ਿਰ ਸਨ।

Harsh Gogi

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਕੇਜਰੀਵਾਲ ਦੀ ਮੌਜੂਦਗੀ ‘ਚ ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਆਪ ‘ਚ ਸ਼ਾਮਲ

Next Story

ਮਾਣ ਭੱਤਾ, ਕੱਚੇ ਅਤੇ ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਵਲੋ ਪੰਜਾਬ ਸਰਕਾਰ ਨੂੰ ਮੰਗ ਪੱਤਰ

Latest from Blog