ਡੀਸੀ ਨੇ ਖ਼ੂਨ ਦਾਨ ਕਰਕੇ ਕੀਤਾ ਕੈਂਪ ਦਾ ਉਦਘਾਟਨ

36 views
5 mins read

ਵਿਸ਼ਵ ਖੂਨਦਾਤਾ ਦਿਵਸ ਪੰਦਰਵਾੜੇ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਮੰਗਲਵਾਰ ਨੂੰ ਰੈੱਡ ਕਰਾਸ ਸੁਸਾਇਟੀ ਵਿਖੇ ਲਗਾਏ ਗਏ ਕੈਂਪ ‘ਚ ਖੂਨਦਾਨ ਕੈਂਪ ਵਿੱਚ ਖੂਨ ਦਾਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੂਨਦਾਨ ਨੂੰ ਮਨੁੱਖਤਾ ਦੀ ਅਸਲ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਸਕਦੀਆਂ ਹਨ। ਖੂਨਦਾਨ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਡੀਸੀ ਥੋਰੀ ਨੇ ਕਿਹਾ ਕਿ ਖੂਨਦਾਨੀ ਹੀ ਅਸਲ ਨਾਇਕ ਹਨ ਕਿਉਂਕਿ ਇਹ ਲੋੜਵੰਦ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਨੌਜਵਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਖੂਨ ਦਾਨ ਕਰਨ ਵਾਲਾ ਹਰੇਕ ਵਿਅਕਤੀ ਨਾਇਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਸਟਾਕ ਨੂੰ ਯਕੀਨੀ ਬਣਾਉਣ ਲਈ ਹਰ ਤਿੰਨ ਮਹੀਨੇ ਬਾਅਦ ਨਿਯਮਿਤ ਤੌਰ ‘ਤੇ ਖੂਨ ਦਾਨ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖੂਨ ਦਾਨੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਜੀਤ ਸਿੰਘ ਮਿਨਹਾਸ ਅਤੇ ਹੋਰ ਵੀ ਮੌਜੂਦ ਸਨ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਹੁਣ ਹਿਮਾਚਲ ਜਾਣ ਵਾਲੇ ਯਾਤਰੀਆਂ ਲਈ ਕੋਈ ਈ-ਪਾਸ ਲਾਜ਼ਮੀ ਨਹੀਂ

Next News

ਸੁਰੀਲੀ ਗਾਇਕੀ ਨਾਲ ਸਰੋਤਿਆਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਗਾਇਕਾ ਰਿਹਾਨਾ ਭੱਟੀ