ਐਂਟੀ ਨਾਰਕੋਟਿਕ ਸੈੱਲ ਦੇ ਅਹੁਦੇਦਾਰਾਂ ਵੱਲੋਂ ਥਾਣਾ ਮੁਖੀ ਢਿੱਲੋਂ ਦਾ ਵਿਸ਼ੇਸ਼ ਸਨਮਾਨ

17 views
4 mins read

ਪੁਲਸ ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਜੀਤ ਸਿੰਘ ਢਿੱਲੋਂ ਨੂੰ ਅੱਜ ਐਂਟੀ ਨਾਰਕੋਟਿਕ ਸੈੱਲ ਪੀਪੀਸੀਸੀ ਦੇ ਬਲਾਕ ਵਾਈਸ ਚੇਅਰਮੈਨ ਰਾਜੂ ਖ਼ਾਨ ਠੁੱਲੀਵਾਲ ਤੇ ਜਿਲ੍ਹਾ ਜਨਰਲ ਸੈਕਟਰੀ ਰਾਜਵੀਰ ਸਿੰਘ ਰਾਣੂ ਹਮੀਦੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ । ਸਨਮਾਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸ ਬਲਜੀਤ ਸਿੰਘ ਢਿੱਲੋਂ ਨੇ ਹਮੇਸ਼ਾਂ ਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਿਰਤੋੜ ਯਤਨ ਕੀਤੇ ਹਨ ਤੇ ਨਸ਼ਾ ਤਸਕਰਾਂ ਨੂੰ ਵੀ ਵੱਡੀ ਗਿਣਤੀ ਵਿਚ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਇਸ ਲਈ ਸ਼ ਬਲਜੀਤ ਸਿੰਘ ਢਿੱਲੋਂ ਦਾ ਸਨਮਾਨ ਕਰਕੇ ਅਸੀਂ ਅੱਜ ਮਾਣ ਮਹਿਸੂਸ ਕਰ ਰਹੇ ਹਾਂ । ਇਸ ਮੌਕੇ ਸਹਾਇਕ ਥਾਣੇਦਾਰ ਮਨਜੀਤ ਸਿੰਘ,ਸਤਪਾਲ ਸਿੰਘ, ਗੁਰਤੇਜ ਸਿੰਘ , ਮੁੱਖ ਮੁਨਸ਼ੀ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

    Harsh Gogi

    This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    ਸਮਾਜ ਸੇਵੀ ਜਥੇਦਾਰ ਜਗਤਾਰ ਸਿੰਘ ਦਾਨਗੜ ਨੂੰ ਗਹਿਰਾ ਸਦਮਾ

    Next Story

    ਪ੍ਰੈਸ ਕਲੱਬ (ਰਜਿ:) ਬਰਨਾਲਾ ਨੇ ਟਰਾਈਡੈਂਟ ਗਰੁੱਪ ਅਤੇ ਬਰਨਾਲਾ ਪੁਲਸ ਦੇ ਸਹਿਯੋਗ ਨਾਲ ਫਰੀ ਮਾਸਕ ਵੰਡੇ ਅਤੇ ਲੋਕਾਂ ਨੂੰ ਵੈਕਸੀਨ ਲੈਣ ਲਈ ਪ੍ਰੇਰਿਤ ਕੀਤਾ

    Latest from Blog