ਅਧਿਆਪਕਾਂ ਦੀਆਂ ਬਦਲੀਆਂ ਦਾ ਤੀਜਾ ਗੇੜ ਸ਼ੁਰੂ ਕਰਨ ਦੀ ਮੰਗ

ਘਰਾਂ ਤੋਂ 200-250 ਕਿ.ਮੀ ਦੂਰ ਅਤੇ ਮੁਸ਼ਕਿਲ ਹਾਲਤਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ ਅਧਿਆਪਕ: ਡੀਟੀਐੱਫ

13 views
12 mins read

ਡੇਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਆਨਲਾਈਨ ਤਬਾਦਲਾ ਨੀਤੀ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ ਸ਼ੈਸਨ ਦੌਰਾਨ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਜਾਰੀ ਕਰਨ ਸਮੇਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਹਰ ਸਾਲ ਅਪ੍ਰੈਲ ਮਹੀਨੇ ਤੱਕ ਸਾਰੀਆਂ ਬਦਲੀਆਂ ਮੁਕੰਮਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਸ਼ੈਸਨ ਦੌਰਾਨ ਲੰਘੇ ਛੇ ਮਹੀਨੇ ਦੌਰਾਨ ਇਸ ਕੰਮ ਨੂੰ ਅੱਧਾ ਅਧੂਰਾ ਲਾਗੂ ਕਰਕੇ ਠੰਡੇ ਬਸਤੇ ਵਿੱਚ ਪਾਉਂਦਿਆਂ ਹਜ਼ਾਰਾਂ ਹੋਰ ਲੋੜਵੰਦ ਅਧਿਆਪਕਾਂ ਨੂੰ ਨਿਰਾਸ਼ਤਾ ਵੱਲ ਧੱਕਿਆ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਆਪਸੀ ਬਦਲੀਆਂ ਨੂੰ ਵੀ ਸਹੀ ਢੰਗ ਨਾਲ ਅਪਲਾਈ ਨਹੀਂ ਕਰਵਾਇਆ ਗਿਆ।

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਵੱਖ ਵੱਖ ਆਗੂਆਂ ਨੇ ਸਿੱਖਿਆ ਵਿਭਾਗ ਦੀ ਇਸ ਅਣਗਹਿਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬਦਲੀਆਂ ਤੇ ਬਿਨਾਂ ਕਾਰਨ ਰੋਕ ਨੂੰ ਹਟਾ ਕੇ, ਦੂਰ ਦੁਰਾਡੇ ਜਿਲ੍ਹਿਆਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਆਪਣੇ ਗ੍ਰਹਿ ਜਿਲ੍ਹੇ ਵਿੱਚ ਬਦਲੀ ਕਰਵਾਉਣ ਦਾ ਇੱਕ ਹੋਰ ਮੌਕਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਆਪਸੀ ਬਦਲੀਆਂ ਲਈ ਅਧਿਆਪਕਾਂ ਨੂੰ ਖੁੱਲ੍ਹਾ ਸਮਾਂ ਦੇ ਕੇ ਬਿਨਾਂ ਕਿਸੇ ਸ਼ਰਤ ਤੋਂ ਅਪਲਾਈ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇੰ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 650 ਲੈਕਚਰਾਰ, 6060 ਅਧਿਆਪਕ , 3582 ਅਧਿਆਪਕ ਅਤੇ ਨਵਨਿਯੁਕਤ 3704 ਅਧਿਆਪਕਾਂ ਸਮੇਤ ਅਧਿਆਪਕਾਂ ਦਾ ਇੱਕ ਵੱਡਾ ਹਿੱਸਾ ਆਪਣੇ ਘਰਾਂ ਤੋਂ 200-250 ਕਿਲੋਮੀਟਰ ਦੂਰ ਅਤੇ ਮੁਸ਼ਕਿਲ ਹਾਲਤਾਂ ਵਿੱਚ ਸੇਵਾਵਾਂ ਨਿਭਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਰੀਰਕ, ਮਾਨਸਿਕ, ਆਰਥਿਕ ਤੇ ਪਰਿਵਾਰਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਬਦਲੀਆਂ ਦੇ ਤੀਜੇ ਗੇੜ ਵਿੱਚ ਉਹਨਾਂ ਅਧਿਆਪਕਾਂ ਦੀਆਂ ਬਦਲੀਆ ਬਿਨਾਂ ਕਿਸੇ ਸ਼ਰਤ ਦੇ ਕੀਤੀਆਂ ਜਾਣ ਤਾਂ ਜੋ ਉਹ ਆਪਣੀਆਂ ਸੇਵਾਵਾਂ ਬਿਨਾਂ ਕਿਸੇ ਮੁਸ਼ਕਿਲ ਦੇ ਨਿਭਾ ਸਕਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਪ੍ਰੈੱਸ ਸਕੱਤਰ ਪਵਨ ਕੁਮਾਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ , ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਵੀ ਹਾਜ਼ਰ ਸਨ।

  This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
  ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

  Leave a Reply

  Your email address will not be published.

  Previous News

  ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਸਿਵਲ ਹਸਪਤਾਲ ਨਕੋਦਰ ਦੇ ਕਰਮਚਾਰੀਆਂ ਨੇ ਕੀਤੀ ਵਿਸ਼ੇਸ ਮੀਟਿੰਗ।

  Next News

  ਗੀਤ ਹਜ਼ੂਰ ਰਾਜਾ ਸਾਹਿਬ ਜੀ ਮੇਰੇ ਦਾ ਪੋਸਟਰ ਬਾਬਾ ਸਾਧੂ ਸ਼ਾਹ ਚਿਸ਼ਤੀ ਜੀ ਵਲੋਂ ਰਿਲੀਜ਼