ਪ੍ਰਧਾਨ ਮੰਤਰੀ ‘ਸਮੁੰਦਰੀ ਸੁਰੱਖਿਆ ਨੂੰ ਹੁਲਾਰਾ

ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ’ ਵਿਸ਼ੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਦੀ ਉੱਚ–ਪੱਧਰੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨਗੇ

24 views
15 mins read

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਅਗਸਤ ਨੂੰ ਸ਼ਾਮ 5.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ “ਸਮੁੰਦਰੀ ਸੁਰੱਖਿਆ ਨੂੰ ਹੁਲਾਰਾ: ਅੰਤਰਰਾਸ਼ਟਰੀ ਸਹਿਯੋਗ ਦੀ ਜ਼ਰੂਰਤ” ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ – UNSC) ਦੀ ਉੱਚ ਪੱਧਰੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨਗੇ।
ਇਸ ਬੈਠਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮੈਂਬਰ ਦੇਸ਼ਾਂ ਦੇ ਮੁਖੀਆਂ ਤੇ ਸਰਕਾਰਾਂ ਦੇ ਮੁਖੀਆਂ ਅਤੇ ਸੰਯੁਕਤ ਰਾਸ਼ਟਰ ਪ੍ਰਣਾਲੀ ਅਤੇ ਪ੍ਰਮੁੱਖ ਖੇਤਰੀ ਸੰਗਠਨਾਂ ਦੇ ਉੱਚ–ਪੱਧਰੀ ਮਾਹਿਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਖੁੱਲੀ ਬਹਿਸ ਸਮੁੰਦਰੀ ਅਪਰਾਧ ਅਤੇ ਅਸੁਰੱਖਿਆ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਸਮੁੰਦਰੀ ਖੇਤਰ ਵਿੱਚ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਕੇਂਦ੍ਰਿਤ ਹੋਵੇਗੀ।
ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਸਮੁੰਦਰੀ ਸੁਰੱਖਿਆ ਅਤੇ ਸਮੁੰਦਰੀ ਅਪਰਾਧ ਦੇ ਵਿਭਿੰਨ ਪਹਿਲੂਆਂ ‘ਤੇ ਵਿਭਿੰਨ ਵਿਚਾਰ-ਵਟਾਂਦਰੇ ਕੀਤੇ ਹਨ ਅਤੇ ਪ੍ਰਸਤਾਵ ਪਾਸ ਕੀਤੇ ਹਨ। ਉਂਝ, ਇਹ ਪਹਿਲੀ ਵਾਰ ਹੋਵੇਗਾ ਜਦੋਂ ਉੱਚ–ਪੱਧਰੀ ਖੁੱਲੀ ਬਹਿਸ ਵਿੱਚ ਸਮੁੰਦਰੀ ਸੁਰੱਖਿਆ ਨੂੰ ਵਿਸ਼ੇਸ਼ ਏਜੰਡੇ ਵਜੋਂ ਸਮੁੱਚੇ ਤੌਰ ‘ਤੇ ਵਿਚਾਰਿਆ ਜਾਵੇਗਾ। ਇਹ ਦੇਖਦਿਆਂ ਕਿ ਕੋਈ ਵੀ ਦੇਸ਼ ਇਕੱਲਾ ਸਮੁੰਦਰੀ ਸੁਰੱਖਿਆ ਦੇ ਵਿਭਿੰਨ ਪਹਿਲੂਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕਦਾ, ਇਸ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਇਸ ਮੁੱਦੇ ‘ਤੇ ਸੰਪੂਰਨ ਤੌਰ ‘ਤੇ ਵਿਚਾਰ ਕਰਨਾ ਅਹਿਮ ਹੈ। ਸਮੁੰਦਰੀ ਸੁਰੱਖਿਆ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ, ਜਾਇਜ਼ ਸਮੁੰਦਰੀ ਗਤੀਵਿਧੀਆਂ ਦੀ ਸੁਰੱਖਿਆ ਅਤੇ ਸਹਾਇਤਾ ਕਰਨ ਦੇ ਨਾਲ–ਨਾਲ ਸਮੁੰਦਰੀ ਖੇਤਰ ਲਈ ਰਵਾਇਤੀ ਅਤੇ ਗ਼ੈਰ-ਰਵਾਇਤੀ ਖਤਰਿਆਂ ਦਾ ਮੁਕਾਬਲਾ ਕਰਨ ਦੇ ਸਮਰੱਥ ਹੋਵੇਗਾ।
ਸਿੰਧੂ ਘਾਟੀ ਦੇ ਸੱਭਿਅਤਾ ਦੇ ਸਮੇਂ ਤੋਂ ਹੀ ਭਾਰਤੀ ਇਤਿਹਾਸ ਵਿੱਚ ਸਮੁੰਦਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਡੀ ਸੱਭਿਅਤਾ ਦੇ ਅਧਾਰ ‘ਤੇ ਜਨਤਕ ਨੀਤੀ, ਸਮੁੰਦਰ ਨੂੰ ਸਾਂਝੀ ਸ਼ਾਂਤੀ ਅਤੇ ਸਮ੍ਰਿੱਧੀ ਦੇ ਸਮਰਥਕ ਵਜੋਂ ਦੇਖਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2015 ਵਿੱਚ, ਸਾਗਰ (SAGAR – ਸਾਗਰ – ਖੇਤਰ ਵਿੱਚ ਸਭ ਦੀ ਸੁਰੱਖਿਆ ਅਤੇ ਵਿਕਾਸ) ਦੇ ਦ੍ਰਿਸ਼ਟੀਕੋਣ ਨੂੰ ਸਾਹਮਣੇ ਰੱਖਿਆ ਹੈ। ਇਹ ਦ੍ਰਿਸ਼ਟੀ, ਮਹਾਸਾਗਰਾਂ ਦੀ ਨਿਰੰਤਰ ਵਰਤੋਂ ਲਈ ਸਹਿਕਾਰੀ ਉਪਾਵਾਂ ‘ਤੇ ਕੇਂਦ੍ਰਿਤ ਹੈ ਅਤੇ ਇੱਕ ਸੁਰੱਖਿਅਤ ਅਤੇ ਸਥਿਰ ਸਮੁੰਦਰੀ ਖੇਤਰ ਲਈ ਇੱਕ ਰੂਪ–ਰੇਖਾ ਪ੍ਰਦਾਨ ਕਰਦੀ ਹੈ। ਸਾਲ 2019 ਵਿੱਚ, ਪੂਰਬੀ ਏਸ਼ੀਆ ਸੰਮੇਲਨ ਵਿੱਚ, ਇਸ ਵਿਚਾਰ ਨੂੰ ਭਾਰਤ–ਪ੍ਰਸ਼ਾਂਤ ਸਮੁੰਦਰੀ ਪਹਿਲ (ਆਈਪੀਓਆਈ – IPOI) ਦੁਆਰਾ ਹੋਰ ਵਿਸਤਾਰ ਕੀਤਾ ਗਿਆ ਸੀ। ਇਸ ਦੇ ਤਹਿਤ, ਸਮੁੰਦਰੀ ਸੁਰੱਖਿਆ ਦੇ ਸੱਤ ਥੰਮ੍ਹਾਂ ਨੂੰ ਉਜਾਗਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਇਹ ਸ਼ਾਮਲ ਹਨ – ਸਮੁੰਦਰੀ ਵਾਤਾਵਰਣ ਪ੍ਰਣਾਲੀ; ਸਮੁੰਦਰੀ ਸੰਸਾਧਨ; ਸਮਰੱਥਾ ਨਿਰਮਾਣ ਅਤੇ ਸਰੋਤ ਸਾਂਝੇ ਕਰਨਾ; ਆਪਦਾ ਜੋਖਮ ਘਟਾਉਣ ਅਤੇ ਪ੍ਰਬੰਧਨ; ਵਿਗਿਆਨ, ਟੈਕਨੋਲੋਜੀ ਅਤੇ ਅਕਾਦਮਿਕ ਸਹਿਯੋਗ ਅਤੇ ਵਪਾਰਕ ਸਬੰਧ ਅਤੇ ਸਮੁੰਦਰੀ ਆਵਾਜਾਈ।
ਸ਼੍ਰੀ ਨਰੇਂਦਰ ਮੋਦੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਖੁੱਲ੍ਹੀ ਬਹਿਸ ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ। ਇਹ ਸਮਾਗਮ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਵੈੱਬਸਾਈਟ ‘ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਇਸ ਨੂੰ ਸ਼ਾਮੀਂ 17:30 ਆਈਐੱਸਟੀ / 08:00 ਐੱਨਵਾਈਟੀ ਤੋਂ ਦੇਖਿਆ ਜਾ ਸਕੇਗਾ।

  Leave a Reply

  Your email address will not be published.

  Previous Story

  ਉੱਜਵਲਾ 2.0 ਦੀ ਸ਼ੁਰੂਆਤ : ਪ੍ਰਧਾਨ ਮੰਤਰੀ

  Next Story

  ਜ਼ਹਿਰੀਲੀ ਦਵਾਈ ਨਿਗਲਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ

  Latest from Blog

  ‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

  श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…