ਜ਼ਹਿਰੀਲੀ ਦਵਾਈ ਨਿਗਲਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ

22 views
4 mins read

ਥਾਣਾ ਮਹਿਣਾ ਦੇ ਅਧੀਨ ਪੈਂਦੇ ਪਿੰਡ ਧੂੜਕੋਟ ਕਲਾਂ ਵਿਖੇ ਦਿਮਾਗ਼ੀ ਪਰੇਸ਼ਾਨੀ ਦੇ ਚਲਦਿਆਂ 12ਵੀਂ ਜਮਾਤ ਦੀ ਵਿਦਿਆਰਥਣ ਨੇ ਗ਼ਲਤੀ ਨਾਲ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪਿੰਡ ਧੂੜਕੋਟ ਵਾਸੀ ਪਿ੍ਥੀ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਭਜੋਤ ਕੌਰ ਜੋ 12ਵੀਂ ਜਮਾਤ ਦੀ ਵਿਦਿਆਥਣ ਸੀ ਤੇ ਉਹ ਦਿਮਾਗ਼ੀ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ ਜਿਸ ਦਾ ਇਲਾਜ ਚੱਲ ਰਿਹਾ ਸੀ। ਉਸ ਨੇ 3 ਅਗਸਤ ਦੀ ਸ਼ਾਮ ਨੂੰ ਭੁਲੇਖੇ ਨਾਲ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ। ਜਿਸ ਦੀ ਹਾਲਤ ਖ਼ਰਾਬ ਹੋਣ ‘ਤੇ ਉਸ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ 9 ਅਗਸਤ ਨੂੰ ਉਸ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ‘ਚੋਂ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।

Leave a Reply

Your email address will not be published.

Previous News

ਪ੍ਰਧਾਨ ਮੰਤਰੀ ‘ਸਮੁੰਦਰੀ ਸੁਰੱਖਿਆ ਨੂੰ ਹੁਲਾਰਾ

Next News

ਪੀਐੱਮ–ਕਿਸਾਨ ਦੀ 9ਵੀਂ ਕਿਸ਼ਤ ਜਾਰੀ ਕੀਤੀ: ਪ੍ਰਧਾਨ ਮੰਤਰੀ