ਡਾ. ਸੁਖਚੈਨ ਸਿੰਘ ਗਿੱਲ ਨਿਯੁਕਤ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

27 views
10 mins read

ਪੰਜਾਬ ਸਰਕਾਰ ਵੱਲੋਂ ਤਿੰਨ ਜ਼ਿਲਿ੍ਹਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਗੁਰਪ੍ਰਰੀਤ ਸਿੰਘ ਭੁੱਲਰ ਦੀ ਥਾਂ ‘ਤੇ ਹੁਣ ਡਾ. ਸੁਖਚੈਨ ਸਿੰਘ ਗਿੱਲ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਅੰਮਿ੍ਤਸਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ‘ਚ ਬਤੌਰ ਪੁਲਿਸ ਕਮਿਸ਼ਨਰ ਸੇਵਾਵਾਂ ਦੇ ਚੁੱਕੇ ਡਾ. ਸੁਖਚੈਨ ਸਿੰਘ ਗਿੱਲ ਆਈਪੀਐੱਸ ਹੁਣ ਜਲੰਧਰ ਦੀ ਕਮਾਨ ਸੰਭਾਲਣਗੇ। ਫੀਡਫਰੰਟ ਨਾਲ ਗੱਲਬਾਤ ਕਰਦੇ ਹੋਏ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਜਲੰਧਰ ਵਿਚ ਉਨ੍ਹਾਂ ਦੀ ਪਹਿਲੀ ਵਾਰ ਪੋਸਟਿੰਗ ਹੋਈ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਸ਼ਹਿਰ ਵਾਸੀ ਉਨ੍ਹਾਂ ਨੂੰ ਵੀ ਓਨਾ ਹੀ ਪਿਆਰ ਦੇਣਗੇ, ਜਿੰਨਾਂ ਕਿ ਉਹ ਹੁਣ ਤੋਂ ਪਹਿਲਾਂ ਤਾਇਨਾਤ ਰਹੇ ਅਧਿਕਾਰੀਆਂ ਨੂੰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਪਸੰਦ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਜਲੰਧਰ ਦੇ ਲੋਕ ਵੀ ਇਨਸਾਫ਼ ਪਸੰਦ ਹੀ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ, ਉਨੀ ਦੇਰ ਤਕ ਕਾਮਯਾਬ ਨਹੀਂ ਹੋ ਸਕਦਾ, ਜਿੰਨੀ ਦੇਰ ਤਕ ਉਸ ਨੂੰ ਜਨਤਾ ਦਾ ਸਹਿਯੋਗ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਨਸ਼ੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਹ ਉਸ ਨੂੰ ਅੱਗੇ ਵਧਾਉਣ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਜਲੰਧਰ ਸ਼ਹਿਰ ਨੂੰ ਨਸ਼ਾਮੁਕਤ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸ਼ਹਿਰ ਵਾਸੀਆਂ ਵਿਚ ਚੰਗੇ ਸਬੰਧ ਹੋਣੇ ਚਾਹੀਦੇ ਹਨ ਤਾਂ ਜੋ ਲੋਕ ਥਾਣੇ ਵਿਚ ਸੂਚਨਾ ਦੇਣ ਤੋਂ ਡਰਨ ਨਾ। ਡਾ. ਗਿੱਲ ਨੇ ਅੰਮਿ੍ਤਸਰ ਦੇ ਮੈਡੀਕਲ ਕਾਲਜ ਤੋਂ 2001 ਵਿਚ ਐੱਮਬੀਬੀਐੱਸ ਕੀਤੀ ਅਤੇ 2003 ਵਿਚ ਆਈਪੀਐੱਸ ਅਧਿਕਾਰੀ ਬਣੇ। ਇਸ ਤੋਂ ਪਹਿਲਾਂ ਉਹ ਪਟਿਆਲਾ ਲੁਧਿਆਣਾ ਵਿਚ ਪੁਲਿਸ ਕਮਿਸ਼ਨਰ ਡੈਪੂਟੇਸ਼ਨ ‘ਤੇ ਚੰਡੀਗੜ੍ਹ ਵਿਚ ਐੱਸਐੱਸਪੀ ਅਤੇ ਮੌਜੂਦਾ ਸਮੇਂ ਵਿਚ ਉਹ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦਾ ਮੁਖ਼ਬਰਾਂ ਨਾਲ ਚੰਗੀ ਤਰ੍ਹਾਂ ਗਠਜੋੜ ਹੋਣਾ ਚਾਹੀਦਾ ਹੈ, ਕਿਉਂਕਿ ਮੁਖ਼ਬਰ ਹੀ ਪੁਲਿਸ ਦੇ ਸੂਤਰਧਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਜਲੰਧਰ ਦਾ ਚਾਰਜ ਸੰਭਾਲਦੇ ਹੀ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਜਲੰਧਰ ਦੇ ਹਾਲਾਤ ਤੋਂ ਜਾਣੂ ਹੋਣਗੇ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਜਲੰਧਰ ਦੀ ਸਿਮਰਨ ਦੀ ਦਲੇਰੀ ਨੂੰ ਸਲਾਮ
ਪਰਸ ਖੋਹ ਕੇ ਭੱਜਦੇ ਲੁਟੇਰੇ ਨੂੰ ਇੰਝ ਕੀਤਾ ਕਾਬੂ

Next News

ਨਕੋਦਰ ਮੁਰਾਦ ਸ਼ਾਹ ਦੇ ਮੇਲੇ ‘ਚ ਸਟੇਜ਼ ‘ਤੇ ਬੋਲੇ ਬੋਲ ਬਣੇ ਮੁਸੀਬਤ.. ਗੁਰਦਾਸ ਮਾਨ ਬੁਰਾ ਫਸਿਆ..