ਨਕੋਦਰ ਮੁਰਾਦ ਸ਼ਾਹ ਦੇ ਮੇਲੇ ‘ਚ ਸਟੇਜ਼ ‘ਤੇ ਬੋਲੇ ਬੋਲ ਬਣੇ ਮੁਸੀਬਤ.. ਗੁਰਦਾਸ ਮਾਨ ਬੁਰਾ ਫਸਿਆ..

ਪੰਜਾਬੀ ਗਾਇਕ ਗੁਰਦਾਸ ਮਾਨ 'ਤੇ ਭੜਕੇ ਸਿੱਖ ਸੰਗਠਨ, ਬਾਬਾ ਮੁਰਾਦ ਸ਼ਾਹ ਮੇਲੇ 'ਚ ਸਿੱਖ ਗੁਰੂਆਂ 'ਤੇ ਟਿੱਪਣੀ ਕਰਨ ਦਾ ਦੋਸ਼

21 views
6 mins read

ਹਾਲ ਹੀ ‘ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਨਕੋਦਰ ‘ਚ ਖ਼ਤਮ ਹੋਏ ਮੇਲੇ ਦੌਰਾਨ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਵਿਰੋਧ ‘ਚ ਸਿੱਖ ਸੰਗਠਨ ਉਤਰ ਆਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਗੁਰਦਾਸ ਮਾਨ ਨੇ ਮੰਚ ‘ਤੇ ਗੁਰੂਆਂ ਦੀ ਤੁਲਨਾ ਕਿਸੇ ਹੋਰ ਨਾਲ ਕੀਤੀ ਹੈ। ਅਜਿਹਾ ਕਰਨਾ ਸਿੱਖ ਮਰਿਆਦਾ ਦੇ ਉਲਟ ਹੈ। ਮਾਮਲੇ ਨੂੰ ਲੈ ਕੇ ਸਿੱਖਾਂ ਦੀ ਪ੍ਰਮੁੱਖ ਸੰਸਥਾ ਤਾਲਮੇਲ ਕਮੇਟੀ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨਾਲ ਮਿਲ ਕੇ ਗੁਰਦਾਸ ਮਾਨ ਖ਼ਿਲਾਫ਼ ਸ਼ਿਕਾਇਤ ਦੇਵੇਗੀ।
ਗੁਰਦਾਸ ਮਾਨ ਮੰਗੇ ਮਾਫ਼ੀ : ਸਿੱਖ ਤਾਲਮੇਲ ਕਮੇਟੀ
ਕਮੇਟੀ ਦੇ ਮੁਖੀ ਤੇਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਸਿੱਖ ਗੁਰੂਆਂ ਦੀ ਤੁਲਨਾ ਕਿਸੇ ਨਾਲ ਵੀ ਕਰਨਾ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਧਰਮ ਦੇ ਨਾਲ-ਨਾਲ ਸਾਰੇ ਧਰਮਾਂ ਦਾ ਸਨਮਾਨ ਕੀਤਾ ਜਾਂਦਾ ਹੈ ਪਰ ਸਿੱਖ ਧਰਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੀਤੀ ਗਈ ਟਿੱਪਣੀ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਇਸ ਘਟਨਾਕਰਮ ਨੂੰ ਲੈ ਕੇ ਮਾਫ਼ੀ ਮੰਗਣੀ ਚਾਹੀਦੀ। ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਇਸ ਸਬੰਧ ‘ਚ ਠੋਸ ਕਾਰਵਾਈ ਕਰਨ ਦੀ ਮੰਗ ਵੀ ਰੱਖੀ ਜਾਵੇਗੀ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਡਾ. ਸੁਖਚੈਨ ਸਿੰਘ ਗਿੱਲ ਨਿਯੁਕਤ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

Next News

ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਡਾ. ਗਿੱਲ ਨੇ ਸਾਂਭਿਆ ਚਾਰਜ