ਕੋਵਿਡ-19: ਭਾਰਤ ਦੀ ਰਿਕਵਰੀ ਦਰ 97.77%

25 views
18 mins read

ਭਾਰਤ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਨੇ 85 ਕਰੋੜ ਨੂੰ ਪਾਰ ਕਰ ਲਿਆ ਹੈ, ਪਿਛਲੇ 24 ਘੰਟਿਆਂ ਵਿੱਚ 68 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ। ਰਿਕਵਰੀ ਦਰ ਇਸ ਸਮੇਂ 97.77 ਫੀਸਦੀ ਹੈ। ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ। ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,03,476 ਹੋਈ; ਕੁੱਲ ਮਾਮਲਿਆਂ ਦਾ 0.90 ਫੀਸਦੀ, ਹਫ਼ਤਾਵਰੀ ਪਾਜ਼ਿਟਿਵਿਟੀ ਦਰ 1.98 ਫੀਸਦੀ ਹੋਈ; ਪਿਛਲੇ 93 ਦਿਨਾਂ ਤੋਂ 3 ਫੀਸਦੀ ਤੋਂ ਘੱਟ। ਪਿਛਲੇ 24 ਘੰਟਿਆਂ ਵਿੱਚ 68,42,786 ਵੈਕਸੀਨ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਦੇ ਅਨੁਸਾਰ 85ਕਰੋੜ (85,60,81,527) ਦੇ ਕੁੱਲ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ 83,64,110 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ।
ਆਰਜ਼ੀ ਰਿਪੋਰਟ ਦੇ ਅਨੁਸਾਰ, 26/09/2021 ਸਵੇਰੇ 7 ਵਜੇ ਤੱਕ ਕੁੱਲ ਇਕੱਤਰ ਕੀਤੇ ਗਏ ਅੰਕੜੇ ਹੇਠਾਂ ਦਿੱਤੇ ਗਏ ਹਨ:
ਸਿਹਤ ਸੰਭਾਲ ਵਰਕਰ: ਪਹਿਲੀ ਖੁਰਾਕ 1,03,71,245, ਦੂਜੀ ਖੁਰਾਕ 88,28,268
ਫ੍ਰੰਟਲਾਈਨ ਵਰਕਰ : ਪਹਿਲੀ ਖੁਰਾਕ,1,83,48,990, ਦੂਜੀ ਖੁਰਾਕ 1,48,10,221
18 ਤੋਂ 44 ਉਮਰ ਵਰਗ : ਪਹਿਲੀ ਖੁਰਾਕ 34,66,84,035, ਦੂਜੀ ਖੁਰਾਕ 7,34,36,483
45 ਤੋਂ 59 ਸਾਲ ਤਕ ਉਮਰ ਵਰਗ : ਪਹਿਲੀ ਖੁਰਾਕ 15,59,65,608, ਦੂਜੀ ਖੁਰਾਕ 7,35,71,780
60 ਸਾਲ ਤੋਂ ਵੱਧ ਉਮਰ ਵਰਗ: ਪਹਿਲੀ ਖੁਰਾਕ 9,94,61,207, ਦੂਜੀ ਖੁਰਾਕ 5,46,03,690
ਕੁੱਲ 85,60,81,527
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 28,326 ਨਵੇਂ ਕੇਸ ਸਾਹਮਣੇ ਆਏ ਹਨ। ਐਕਟਿਵ ਮਾਮਲਿਆਂ ਦੀ ਗਿਣਤੀ ਇਸ ਵੇਲੇ 3,03,476ਹੈI ਮੌਜੂਦਾ ਐਕਟਿਵ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ 0.90 ਫੀਸਦੀ ਬਣਦੇ ਹਨI ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 14,88,945 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 56.32 ਕਰੋੜ ਤੋਂ ਵੱਧ (56,32,43,245) ਟੈਸਟ ਕੀਤੇ ਗਏ ਹਨ। ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਹਫਤਾਵਾਰੀ ਪਾਜ਼ਿਟਿਵਿਟੀ ਦਰ ਪਿਛਲੇ 93 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਰਹਿ ਰਹੀ ਹੈ,ਇਸ ਸਮੇਂ 1.98 ਫੀਸਦੀ ਹੈ, ਜਦਕਿ ਰੋਜ਼ਾਨਾ ਪਾਜ਼ਿਟਿਵਿਟੀ ਦਰ ਅੱਜ 1.90 ਫੀਸਦੀ ‘ਤੇ ਹੈ। ਰੋਜ਼ਾਨਾ ਪਾਜ਼ਿਟਿਵਿਟੀ ਦਰ ਹੁਣ ਪਿਛਲੇ 110ਦਿਨਾਂ ਤੋਂ 5 ਫੀਸਦੀ ਤੋਂ ਹੇਠਾਂ ਰਹਿ ਰਹੀ ਹੈ।
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 83.54 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ। 4.56 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ ਉਪਲਬਧ ਹਨ ਅਤੇ 1.17 ਕਰੋੜ ਤੋਂ ਵੱਧ ਖੁਰਾਕਾਂ ਪਾਈਪਲਾਈਨ ਵਿੱਚ ਹਨ । ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂ, ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂਨੂੰ ਕੋਵਿਡ ਟੀਕੇ ਮੁਫ਼ਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ (ਬਿਨਾ ਕਿਸੇ ਕੀਮਤ ਦੀ) ਖਰੀਦ ਮਗਰੋਂ ਮੁਫ਼ਤ ਮੁਹੱਈਆ ਕਰਵਾਏਗੀ।
ਸਾਰੇ ਸਰੋਤਾਂ ਵੱਲੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤੱਕ 83.54 ਕਰੋੜ ਤੋਂ ਵੀ ਜ਼ਿਆਦਾ (83,54,12,250) ਟੀਕਿਆਂ ਦੀਆਂ ਖੁਰਾਕਾਂ ਭਾਰਤ ਸਰਕਾਰ (ਮੁਫ਼ਤ ਚੈਨਲ) ਅਤੇ ਸਿੱਧੀ ਰਾਜ ਖਰੀਦ ਸ਼੍ਰੇਣੀ ਦੁਆਰਾ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਇਸ ਤੋਂ ਇਲਾਵਾ, 1.17 ਕਰੋੜ ਖੁਰਾਕਾਂ (1,17,12,275) ਪਾਈਪਲਾਈਨ ਵਿੱਚ ਹਨ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਨਿਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ4.56 ਕਰੋੜ (4,56,96,920) ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬਧ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,29,02,351 ਵਿਅਕਤੀ ਪਹਿਲਾਂ ਹੀ ਕੋਵਿਡ-19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 26,032 ਮਰੀਜ਼ ਠੀਕ ਹੋਏ ਹਨ। ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 97.77 ਫੀਸਦੀ ਹੈ ਗਈ ਹੈ।ਰਿਕਵਰੀ ਰੇਟ ਇਸ ਸਮੇਂ ਮਾਰਚ 2020 ਤੋਂ ਬਾਅਦ ਆਪਣੇ ਉੱਚਤਮ ਸਿਖਰ ‘ਤੇ ਹੈ। ਦੇਸ਼ ਵਿੱਚ ਪਿਛਲੇ 91 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

    Leave a Reply

    Your email address will not be published.

    Previous Story

    ਆਟੋਮੈਟਿਕ ਟੈਸਟਿੰਗ ਸਟੇਸ਼ਨਾਂ ਦੀ ਮਾਨਤਾ, ਨਿਯਮ ਅਤੇ ਨਿਯੰਤਰਣ

    Next Story

    ‘I have threesomes with God – it’s the best sex of my life & improves orgasms’

    Latest from Blog

    ‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

    श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…