ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ ‘ਤੇ ਜਾਣ ਲਈ ਹਾਈਕੋਰਟ ਨੇ ਦਿੱਤੀ ਮਨਜ਼ੂਰੀ

34 views
5 mins read

ਪੰਜਾਬ ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ ਉੱਤੇ ਜਾਣ ਲਈ ਹਾਈਕੋਰਟ ਨੇ ਮਨਜ਼ੂਰੀ ਦਿੱਤੀ ਹੈ। ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦਾ ਭੋਗ 31 ਜਨਵਰੀ ਨੂੰ 1 ਤੋਂ 2 ਵਜੇ ਲੁਧਿਆਣਾ ਵਿਖੇ ਪਾਵੇਗਾ। ਦੱਸ ਦੇਈਏ ਕਿ 26 ਸਾਲ ਬਾਅਦ ਆਪਣੇ ਘਰ ਜਾਵੇਗਾ।ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਬੇਅੰਤ ਸਿੰਘ ਕਤਲ ਸਣੇ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 31 ਅਗਸਤ 1995 ਨੂੰ ਅਦਾਲਤ ਵਿੱਚ ਦਿੱਤੇ ਬਿਆਨ ਮੁਤਾਬਿਕ ਉਨ੍ਹਾਂ ਅਤੇ ਐਸਪੀਓ ਦਿਲਾਵਰ ਸਿੰਘ ਨੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਸੀ। ਇਸ ਹਮਲੇ ਵਿੱਚ ਦਿਲਾਵਰ ਸਿੰਘ ਮਨੁੱਖੀ ਬੰਬ ਬਣ ਕੇ ਆਇਆ ਸੀ ਅਤੇ ਬਲਵੰਤ ਸਿੰਘ ਰਾਜੋਆਣਾ ਉਸ ਦੇ ਪਿੱਛੇ ਸਨ ਉਨ੍ਹਾਂ ਨੇ ਸੋਚਿਆ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ। ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜੋਆਣਾ ਦੇ ਕੇਸ ਦੀ ਸੁਪਰੀਮ ਕੋਰਟ ਵਿੱਚ ਪੈਰਵੀ ਕੀਤੀ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਆਪ ਦੇ ਦਫਤਰ ਉਦਘਾਟਨ ‘ਚ ਘੱਟ ਆਏ ਲੋਕ ਤਾਂ ਮੀਡੀਆ ‘ਤੇ ਭੜਕੇ ਮੰਤਰੀ

Next News

ਗ਼ਰੀਬ ਪਰਿਵਾਰਾਂ ਲਈ ਵੱਡੀ ਖ਼ਬਰ : ਹੁਣ ਸਾਲ ’ਚ ਚਾਰ ਵਾਰ ਮਿਲੇਗੀ 2 ਰੁਪਏ ਕਿਲੋ ਵਾਲੀ ਕਣਕ