ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

22 views
6 mins read
ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ ਮਾਨੇਸਰ ਭਾਵ ਕੇਐਮਪੀਐਲ ਹਾਈਵੇਅ ਨੇੜੇ ਵਾਪਰਿਆ ਹੈ। ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਪੰਜਾਬ ਪਰਤ ਰਿਹਾ ਸੀ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਵੀ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ।

ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਅਪ੍ਰੈਲ 1984 ਨੂੰ ਜਨਮੇ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਦੀਪ ਸਿੱਧੂ ਨੇ ਲਾਅ ਦੀ ਪੜ੍ਹਾਈ ਵੀ ਕੀਤੀ ਹੋਈ ਹੈ। ਉਹ ਕਿੰਗਫਿਸ਼ਰ ਮਾਡਲ ਹੰਟ ਦਾ ਜੇਤੂ ਸੀ। ਮਿਸਟਰ ਇੰਡੀਆ ਮੁਕਾਬਲੇ ਵਿੱਚ ਮਿਸਟਰ ਪਰਸਨੈਲਿਟੀ ਦਾ ਖਿਤਾਬ ਵੀ ਜਿੱਤਿਆ ਸੀ। ਉਸ ਦੀ ਪਹਿਲੀ ਪੰਜਾਬੀ ਫਿਲਮ ‘ਰਮਤਾ ਜੋਗੀ’ ਸਾਲ 2015 ‘ਚ ਰਿਲੀਜ਼ ਹੋਈ ਸੀ। ਹਾਲਾਂਕਿ ਦੀਪ ਨੇ 2018 ਦੀ ਫਿਲਮ ਜੋਰਾ ਦਾਸ ਨੰਬਰੀਆ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ, ਜਿਸ ਵਿੱਚ ਉਸਨੇ ਇੱਕ ਗੈਂਗਸਟਰ ਦੀ ਭੂਮਿਕਾ ਨਿਭਾਈ।ਦੱਸ ਦੇਈਏ ਕਿ ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤੀ ਸੀ।

Vijay Kumar

ACTIVE
This is Authorized Journalist of The Feedfront News and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

Read Web series Detective Boomrah The Missing Man Review in hindi EntPKS – REVIEW: ‘डिटेक्टिव बुमराह’ की कहानी छोटी, लेकिन भरकर परोसा गया रहस्य – News18 हिंदी

Next Story

Review Hostage drama A Thursday is a gripping story ss – A Thursday Review: एक कसी हुई कहानी है होस्टेज ड्रामा ‘अ थर्सडे’ – News18 हिंदी

Latest from Blog

‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…