ਚੋਣਾਂ ਪਿੱਛੋਂ ਅਕਾਲੀ ਦਲ ਨਾਲ ਮੁੜ ਗੱਠਜੋੜ ਸੰਭਵ: ਮਨੋਰੰਜਨ ਕਾਲੀਆ

27 views
4 mins read

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਹਲਕੇ ਤੋਂ ਉਮੀਦਵਾਰ ਮਨੋਰੰਜਨ ਕਾਲੀਆ ਨੇ ਇਸ਼ਾਰਾ ਦਿੱਤਾ ਹੈ ਕਿ ਵੋਟਾਂ ਦੀ ਗਿਣਤੀ ਮਗਰੋਂ ਨਤੀਜੇ ਆਉਣ ਮਗਰੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਨਾਲ ਵੀ ਗੱਠਜੋੜ ਸੰਭਵ ਹੈ। ਉਨ੍ਹਾਂ ਕਿਹਾ ਕਿ ਜਨਤਾ ‘ਤੇ ਵਾਰ ਵਾਰ ਚੋਣਾਂ ਦਾ ਬੋਝ ਪਾਉਣ ਤੋਂ ਬਿਹਤਰ ਹੈ ਕਿ ਮਜ਼ਬੂਤ ਸਰਕਾਰ ਉਸਾਰੀ ਜਾਵੇ। ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਕੀ ਅਕਾਲੀ ਦਲ ਨਾਲ ਗੱਠਜੋੜ ਮੁੜ ਸੰਭਵ ਹੈ? ਇਸ ‘ਤੇ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਮਗਰੋਂ ਹਾਲਾਤ ਬਣੇ ਤਾਂ ਗੱਠਜੋੜ ਤੋਂ ਕੋਈ ਇਨਕਾਰ ਨਹੀਂ। ਫ਼ਿਲਹਾਲ ਕਾਲੀਆ ਦੇ ਪ੍ਰਗਟਾਵੇ ਪਿੱਛੋਂ ਸਭ ਦੀਆਂ ਨਜ਼ਰਾਂ 10 ਮਾਰਚ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਕਾਲੀਆ ਦਾਅਵਾ ਕਰ ਰਹੇ ਹਨ ਕਿ ਵੋਟਾਂ ਦੀ ਗਿਣਤੀ ਪਿੱਛੋਂ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਤਬਦੀਲੀ ਤੇ ਸੂਬੇ ਦੇ ਵਿਕਾਸ ਨੂੰ ਮੁੱਖ ਰੱਖ ਕੇ ਵੋਟਾਂ ਪਾਈਆਂ ਹਨ, ਤੋਂ ਸਪੱਸ਼ਟ ਹੈ ਕਿ ਉਹ ਭਾਜਪਾ ਦੇ ਨਾਲ ਸਨ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

1100 ਕਰੋੜ ਦਾ ਬਣਿਆ ਆਈਲੈਟਸ ਕੋਚਿੰਗ ਕਾਰੋਬਾਰ

Next News

ਮੋਗਾ ਦੇ ਵਿੱਚ ਜਾਅਲੀ ਵੋਟਾਂ ਪਾਉਣ ਦੇ ਦੋਸ਼ਾਂ ਤਹਿਤ ਬੀਐੱਲਓ ਗ੍ਰਿਫਤਾਰ