ਜਿੱਤ ਦੀ ਖ਼ੁਸ਼ੀ ‘ਚ ਜਸ਼ਨ ਮਨਾਉਂਦੇ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

13 views
3 mins read

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਜਿੱਤ ਦੀ ਖ਼ੁਸ਼ੀ ਵਿੱਚ ਜਸ਼ਨ ਮਨਾਉਂਦੇ ਹੋਏ ਇੱਕ ਵਿਅਕਤੀ ਦੀ ਹਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਗੁਰਦਿਆਲਪੁਰਾ ਦੀ ਸਰਪੰਚ ਦੇ ਪਤੀ ਬੂਟਾ ਸਿੰਘ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ ਦੇ ਸੀਟ ਜਿੱਤਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਵਿਚ ਹਮੀਰ ਸਿੰਘ (57) ਵਾਸੀ ਗੁਰਦਿਆਲਪੁਰਾ ਪਿੰਡ ਅੰਦਰ ਹੀ ਜਸ਼ਨ ਮਨਾਉਂਦੇ ਹੋਏ ਖੁਸ਼ੀ ਵਿੱਚ ਢੋਲ ਦੀ ਥਾਪ ‘ਤੇ ਭੰਗੜੇ ਪਾ ਰਿਹਾ ਸੀ ਤਾਂ ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਣ ਕਾਰਨ ਉਨ੍ਹਾਂ ਨੂੰ ਨੇੜੇ ਦੇ ਕਲੀਨਿਕ ਵਿੱਚ ਲਿਜਾਇਆ ਗਿਆ।ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਹੋਈ ‘ਆਮ ਆਦਮੀ ਪਾਰਟੀ’ ਦੀ ਜਿੱਤ, ਆਮ ਲੋਕਾਂ ਨੇ ਵੰਡੇ ਲੱਡੂ, ਮਨਾਏ ਜਸ਼ਨ

Next News

ਪੰਜਾਬ ਦੇ ਅਗਲੇ ਸੀਐਮ ਮੰਤਰੀ ਭਗਵੰਤ ਮਾਨ ਪਹੁੰਚੇ ਕੇਜਰੀਵਾਲ ਦੇ ਘਰ, ਦਿੱਲੀ ਦੇ ਸੀਐਮ ਨੇ ਲਾਇਆ ਗਲੇ, ਹੋਏ ਭਾਵੁਕ