117 ਮੈਂਬਰੀ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ, ਜਦਕਿ ਕਾਂਗਰਸ 18 ਸੀਟਾਂ ‘ਤੇ ਸਿਮਟ ਗਈ। ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਦਾ ਵੀ ਸਫਾਇਆ ਕਰ ਦਿੱਤਾ। ਅਕਾਲੀ ਦਲ ਨੂੰ ਤਿੰਨ, ਭਾਜਪਾ ਨੂੰ ਦੋ ਅਤੇ ਬਸਪਾ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਚੰਨੀ, ਪ੍ਰਕਾਸ਼ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਸਮੇਤ ਕਈ ਦਿੱਗਜਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਚੰਨੀ ਉਹ ਦੋਵੇਂ ਸੀਟਾਂ ਹਾਰ ਗਏ ਜਿੱਥੋਂ ਉਨ੍ਹਾਂ ਨੇ ਚੋਣ ਲੜੀ ਸੀ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਧਾਈ ਮਿਲਣ ‘ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਸੀ। ਪੀਐਮ ਨੇ ਟਵੀਟ ‘ਚ ਲਿਖਿਆ ਕਿ, “ਪੰਜਾਬ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।’ ਇਸ ਟਵੀਟ ਦੇ ਜਵਾਬ ਵਿੱਚ ਕੇਜਰੀਵਾਲ ਨੇ ਲਿਖਿਆ, ‘ਧੰਨਵਾਦ ਸਰ।
Latest from Blog
ਪੰਜਾਬ ‘ਚ 1 ਫਰਵਰੀ ਤੋਂ 2023 ਤੋਂ ਜ਼ਮੀਨ ‘ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ…
ਕਰ ਵਿਭਾਗ ਪੰਜਾਬ ਦੇ ਜੀ.ਐਸ.ਟੀ ਵਿੰਗ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ…
Masaba Gupta Ex-Husband: मसाबा गुप्ता की सत्यदीप मिश्रा (Satyadeep Mishra) से शादी इन दिनों चर्चा का…
Loot in Temple. मध्यप्रदेश के श्योपुर में बरीदेह सरकार हनुमान मंदिर में आधी रात को बदमाश…
Shahrukh Khan kiss on John Abraham cheek: बॉलीवुड के ‘बादशाह’ शाहरुख खान का जादू आखिरकार 4…