ਬੱਚਿਆਂ ਦੀ ਜਾਨ ਬਚਾਉਣ ਵਾਲੇ ‘ਤੇ ਪਰਚਾ ਕਰਨਾ ਸਰਾਸਰ ਧੱਕਾ

14 views
9 mins read

ਵਾਲਮੀਕੀ ਮੱਜ੍ਹਬੀ ਸਿੱਖ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਘੁਮਾਣ ਚੌਕ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਪਿੰਡ ਬਿਜਲੀਵਾਲ ਵਿਖੇ ਖੇਤਾਂ ਦੇ ਨਾੜ ਨੂੰ ਲੱਗੀ ਅੱਗ ਦੇ ਨਾਲ ਇੱਕ ਸਕੂਲ ਬੱਸ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਜਿਸ ਵਿੱਚ ਸਕੂਲ ਦੇ ਕਾਫੀ ਬੱਚੇ ਬੁਰੀ ਤਰ੍ਹਾ ਨਾਲ ਝੁਲਸ ਗਏ ਸਨ, ਜਿਸ ਦੀ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਬੱਸ ਦੇ ਡਰਾਈਵਰ ਉੱਪਰ ਮੁਕੱਦਮਾ ਦਰਜ ਕੀਤਾ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ, ਹਾਲਾਂਕਿ ਇਹ ਮੁਕੱਦਮਾ ਤਾਂ ਨਾੜ ਨੂੰ ਲੱਗ ਲਾਉਣ ਵਾਲੇ ਇਨਸਾਨ ਉੱਪਰ ਬਣਦਾ ਹੈ। ਅਗੂਆ ਨੇ ਕਿਹਾ ਕਿ ਜਿਸ ਬੱਸ ਦੇ ਡਰਾਵਿਰ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਜਾਨ ਜੋਖਮ ਵਿੱਚ ਪਾ ਕੇ ਬੱਚਿਆਂ ਦੀ ਜਾਨ ਬਚਾਈ, ਉਸ ਇਨਸਾਨ ਨੂੰ ਇਨਸਾਫ ਦੇਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਉਸੇ ਡਰਾਈਵਰ ਉੱਪਰ ਪਰਚਾ ਦਰਜ ਕਰਕੇ ਉਸ ਨੂੰ ਜੇਲ ਭੇਜ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਜਿਸ ਦਿਨ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਸ ਦਿਨ ਤੋਂ ਗਰੀਬਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਦਾ ਵੀ ਸਿਆਸੀਕਰਨ ਹੋ ਚੁੱਕਾ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਸਰੇਆਮ ਵਿਕ ਰਿਹਾ ਹੈ, ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਬੱਸ ਡਰਾਇਵਰ ਉੱਪਰ ਦਰਜ ਮੁਕੱਦਮੇ ਨੂੰ ਜੇਕਰ ਆਉਣ ਵਾਲੇ ਦਿਨਾਂ ਵਿੱਚ ਰੱਦ ਨਹੀਂ ਕੀਤਾ ਗਿਆ ਤਾਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ ਪੰਜਾਬ ਦੇ ਸਾਰੇ ਰੋਡ ਜਾਮ ਕੀਤੇ ਜਾਣਗੇ, ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਣਜੀਤ ਸਿੰਘ ਦਕੋਹਾ ਯੂਥ ਪ੍ਰਧਾਨ, ਗੁਰਨਾਮ ਸਿੰਘ ਗਿੱਲ, ਕੁਲਦੀਪ ਸਿੰਘ, ਰਾਜਵੀਰ ਸਿੰਘ, ਸੋਨੂੰ ਸਿੰਘ, ਅਜੈਬ ਸਿੰਘ ਸਿੱਧਵਾਂ ਆਦਿ ਮੌਜੂਦ ਸਨ।

Leave a Reply

Your email address will not be published.

Previous News

ਨਕੋਦਰ ਅੰਦਰ ਬਾਬਾ ਸਾਹੇਬ ਦੇ ਸਟੈਚੁਆਂ ਨਾਲ ਆਹ ਹੋ ਕੀ ਰਿਹਾ ਹੈ?

Next News

ਨਕੋਦਰ ‘ਚ ਮਾਤਾ ਚਿੰਤਪੂਰਨੀ ਜੀ ਦਾ ਜਨਮ ਦਿਨ ਮਨਾਇਆਂ ਗਿਆ