ਟਿਊਸ਼ਨ ਤੋਂ ਆ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

18 views
4 mins read
ਟਿਊਸ਼ਨ ਤੋਂ ਆ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਡੀਏਵੀ ਕਾਲਜ ਫਲਾਈਓਵਰ ‘ਤੇ ਵਾਪਰੇ ਸੜਕ ਹਾਦਸੇ ਚ 12ਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਵਾਸੀ ਗੁਰੂ ਰਵਿਦਾਸ ਨਗਰ ਮਕਸੂਦਾਂ ਜਲੰਧਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਟਿਊਸ਼ਨ ਪੜ੍ਹਨ ਲਈ ਘਰੋਂ ਜਾ ਰਿਹਾ ਸੀ ਤਾਂ ਜਦ ਉਹ ਡੀਏਵੀ ਕਾਲਜ ਫਲਾਈਓਵਰ ਪਾਰ ਕਰ ਰਿਹਾ ਸੀ ਕਿਸੇ ਅਣਪਛਾਤੇ ਵਾਹਨ ਵਲੋਂ ਉਸਨੂੰ ਟੱਕਰ ਮਾਰੇ ਜਾਣ ਦੌਰਾਨ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਡਵੀਜ਼ਨ 1 ਦੇ ਜੇ ਥਾਣੇਦਾਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇਗੀ। ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿਸ ਵਾਹਨ ਨੇ ਟੱਕਰ ਮਾਰੀ ਹੈ।

Leave a Reply

Your email address will not be published.

Previous Story

ਛੋਲਿਆਂ ਦੀ ਦਾਲ 56 ਰੁਪਏ ਪ੍ਰਤੀ ਕਿਲੋ; ਬਾਜ਼ਾਰ ‘ਚ ਭਾਰੀ ਆਮਦ ਕਾਰਨ ਦਾਲਾਂ ਦੇ ਭਾਅ ਡਿੱਗੇ,

Next Story

ਮੌਸਮ ਵਿਭਾਗ ਨੇ ਦਿੱਤੀ ਰਾਹਤ ਦੀ ਖ਼ਬਰ, ਪੰਜਾਬ ‘ਚ ਇਸ ਦਿਨ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Latest from Blog