ਹਾਫ ਮੈਰਾਥਨ ਵਿੱਚ ਜਲੰਧਰੀਆਂ ਨੇ ਦਿਖਾਇਆ ਜੋਸ਼

13 views
7 mins read
ਹਾਫ ਮੈਰਾਥਨ ਵਿੱਚ ਜਲੰਧਰੀਆਂ ਨੇ ਦਿਖਾਇਆ ਜੋਸ਼

ਪੱਤਰ ਪ੍ਰੇਰਕ

ਆਦਮਪੁਰ ਦੋਆਬਾ (ਜਲੰਧਰ), 9 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਖੁਦ ਦੌੜ ਵਿੱਚ ਹਿੱਸਾ ਲੈਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦਿੱਤਾ। ਵਨ ਰੇਸ ਤੇ ਕੈਪੀਟਲ ਸਮਾਲ ਫਾਇਨਾਂਸ ਬੈਂਕ ਦੇ ਸਹਿਯੋਗ ਨਾਲ ਪੰਜ, 10 ਅਤੇ 21.1 ਕਿਲੋਮੀਟਰ ਸਮੇਤ ਤਿੰਨ ਕੈਟਾਗਿਰੀਜ਼ ਵਿੱਚ ਕਰਵਾਈ ਗਈ ਹਾਫ ਮੈਰਾਥਨ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਭਾਗ ਲਿਆ। ਇਸ ਮੌਕੇ ਜਿਥੇ ਵੈਟਰਨ ਅਥਲੀਟ ਫੌਜਾ ਸਿੰਘ, ਫੌਜ ਦੇ ਸੇਵਾਮੁਕਤ ਅਧਿਕਾਰੀ, ਕਾਰਗਿਲ ਜੰਗ ਦੇ ਹੀਰੋ ਤੇ ਨਾਮੀ ਦੌੜਾਕ ਮੇਜਰ ਡੀ.ਪੀ. ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਸਮੇਤ ਨਾਮੀ ਸ਼ਖ਼ਸੀਅਤਾਂ ਨੇ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਹਾਫ ਮੈਰਾਥਨ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 21.1 ਕਿਲੋਮੀਟਰ ਪੁਰਸ਼ ਵਿੱਚ ਸਾਹਿਲ ਗਿੱਲ ਤੇ ਮਹਿਲਾਵਾਂ ਵਿੱਚੋਂ ਏਕਤਾ ਨੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ 10 ਕਿਲੋਮੀਟਰ ਵਰਗ ਵਿੱਚ ਪੁਰਸ਼ਾਂ ‘ਚੋਂ ਤਰੁਣ ਕੁਮਾਰ ਤੇ ਮਹਿਲਾਵਾਂ ਵਿੱਚੋਂ ਗੁਰਪ੍ਰੀਤ ਕੌਰ ਅਤੇ 5 ਕਿਲੋਮੀਟਰ ਵਰਗ ਪੁਰਸ਼ਾਂ ਵਿੱਚ ਤੁਸ਼ਾਰ ਦਹੀਆ ਅਤੇ ਮਹਿਲਾਵਾਂ ਵਿੱਚ ਅੰਜੂ ਯਾਦਵ ਜੇਤੂ ਰਹੇ।

Source link

Leave a Reply

Your email address will not be published.

Previous News

Delhi-NCR Weather : ਦਿੱਲੀ-ਐਨਸੀਆਰ ਵਿੱਚ ਅੱਜ ਵੀ ਪਵੇਗਾ ਮੀਂਹ ? ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਅਪਡੇਟ 

Next News

ਫੂਡ ਸੇਫਟੀ ਅਫਸਰ ਨੇ ਸ਼ਾਹਕੋਟ ਵਿੱਚ ਦੁਕਾਨਾਂ ’ਤੇ ਮਾਰਿਆ ਛਾਪਾ