ਮੰਤਰੀ ਸਰਾਰੀ ਖ਼ਿਲਾਫ਼ ਕਾਰਵਾਈ ਲਈ ਕਾਂਗਰਸ ਵੱਲੋਂ ਰੋਸ ਧਰਨੇ

24 views
10 mins read
ਮੰਤਰੀ ਸਰਾਰੀ ਖ਼ਿਲਾਫ਼ ਕਾਰਵਾਈ ਲਈ ਕਾਂਗਰਸ ਵੱਲੋਂ ਰੋਸ ਧਰਨੇ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ

ਅੱਜ ਜ਼ਿਲ੍ਹਾ ਕਾਂਗਰਸ ਕਮੇਟੀ (ਅ) ਦਿਹਾਤੀ ਤੇ ਸ਼ਹਿਰੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਮਾਮਲੇ ‘ਚ ਕਾਰਵਾਈ ਦੀ ਮੰਗ ਲਈ ਰੋਸ ਧਰਨਾ ਡੀਸੀ ਦਫ਼ਤਰ ਨੇੜੇ ਦਿਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਰਾਜਪਾਲ ਨੂੰ ਡੀਸੀ ਰਾਹੀਂ ਮੰਗ ਪੱਤਰ ਭੇਜਿਆ। ਜਿਸ ਰਾਹੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਬੀਤੇ ਦਿਨ ਇੱਕ ਆਡੀਓ ਵਾਇਰਲ ਹੋਈ ਜਿਸ ਵਿੱਚ ਕੈਬਨਿਟ ਮੰਤਰੀ ਆਪਣੇ ਓਐੱਸਡੀ ਨਾਲ ਕਥਿਤ ਭ੍ਰਿਸ਼ਟਾਚਾਰ ਦੀ ਗੱਲ ਕਰ ਰਿਹਾ ਹੈ, ਜਿਸਦੀ ਪੁਸ਼ਟੀ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਸਰਕਾਰ ‘ਚ ਬਣੇ ਰਹਿਣ ਦਾ ਕੋਈ ਹੱਕ ਨਹੀਂ।

ਆਦਮਪੁਰ ਦੋਆਬਾ (ਜਲੰਧਰ), (ਪੱਤਰ ਪ੍ਰੇਰਕ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਵੱਲੋਂ ਅੱਜ ਪ੍ਰਧਾਨ ਬਲਰਾਜ ਠਾਕੁਰ ਦੀ ਅਗਵਾਈ ਹੇਠ ਡੀਸੀ ਦਫ਼ਤਰ ਦੇ ਸਾਮਹਣੇ ਧਰਨਾ ਦਿੱਤਾ ਗਿਆ। ਜਿਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਆਜ਼ਾਦੀ ਘੁਲਾਟੀਆਂ, ਸੈਨਿਕ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੰਤਰੀ ਮੰਡਲ ਤੋਂ ਕੱਢ ਕੇ ਜੇਲ੍ਹ ਭੇਜਨ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਬਲਰਾਜ ਠਾਕੁਰ ਅਤੇ ਹੋਰ ਕਾਂਗਰਸੀ ਆਗੂਆਂ ਨੇ ਡੀਸੀ ਜਲੰਧਰ ਨੂੰ ਰਾਜਪਾਲ ਦੇ ਨਾਂ ਦਾ ਇੱਕ ਮੰਗ ਪੱਤਰ ਵੀ ਦਿੱਤਾ ਗਿਆ

ਹੁਸ਼ਿਆਰਪੁਰ (ਪੱਤਰ ਪ੍ਰੇਰਕ) ‘ਆਪ’ ਸਰਕਾਰ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦੇ ਵਿਰੋਧ ‘ਚ ਅੱਜ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਿਨੀ ਸਕੱਤਰੇਤ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਡਿਪਟੀ ਸੀ.ਐਲ.ਪੀ ਆਗੂ ਤੇ ਹਲਕਾ ਚੱਬੇਵਾਲ ਤੋਂ ਵਿਧਾਇਕ ਡ. ਰਾਜ ਕੁਮਾਰ ਨੇ ਕੀਤੀ।

ਪਠਾਨਕੋਟ (ਪੱਤਰ ਪ੍ਰੇਰਕ) ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖਾਸਤੀ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਲਈ ਜ਼ਿਲ੍ਹਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਕੇਸ਼ ਬਬਲੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਅੱਜ ਇਥੇ ਡੀਸੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

Source link

Leave a Reply

Your email address will not be published.

Previous Story

ਨਾਜਾਇਜ਼ ਖਣਨ ਦੇ ਦੋਸ਼ ਹੇਠ 3 ਟਿੱਪਰਾਂ ਸਣੇ 3 ਮੁਲਜ਼ਮ ਕਾਬੂ

Next Story

ਨਸ਼ਾ ਤਸਕਰ ਹੈਰੋਇਨ ਸਣੇ ਗ੍ਰਿਫ਼ਤਾਰ

Latest from Blog