ਸਮੇਂ ਸਿਰ ਇਲਾਜ ਨਾ ਕਰਵਾਉਣ ਤੇ ਮਾਨਸਿਕ ਰੋਗ ਹੋ ਸਕਦਾ ਹੈ ਘਾਤਕ

25 views
13 mins read

ਲੁਧਿਆਣਾ ,10 ਅਕਤੂਬਰ ਜਿਲ੍ਹਾ ਸਿਹਤ ਵਿਭਾਗ ਲੁਧਿਆਣਾ ਵੱਲੋਂ ਡਾ ਵਿਵੇਕ ਕਟਾਰੀਆ ਕਾਰਜਕਾਰੀ ਸਰਜਨ ਦੇ ਦਿਸ਼ਾ ਨਿਰਦੇਸ਼ਾ ਤੇ ਜਿਲਾ ਲੁਧਿਆਣਾ ਦੀਆਂ ਵੱਖ ਵੱਖ ਘਿਹਤ ਸੰਸਥਾਵਾ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਵਿਵੇਕ ਕਟਾਰੀਆ ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ।
ਉਨ੍ਹਾ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। ਇਸ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੌਣਾ, ਮਾੜੀ ਸੰਗਤ ਆਦਿ ਹਨ। ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੁੂਰਨ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਝਿਜ਼ਕ ਅਤੇ ਡਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ।
ਉਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰ, ਦੋੋਸਤਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ।
ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰ ਸਿੰਘ ਨੇ ਕਿਹਾ ਕਿ ਮਾਨਸਿਕ ਰੋਗਾਂ ਦਾ ਇਲਾਜ ਵੀ ਸਰੀਰਕ ਰੋਗਾਂ ਵਾਂਗ 100 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੋਬਾ ਕਰਨੀ ਚਾਹੀਦੀ ਹੈ।ਮਾਨਸੀਕ ਅਤੇ ਉਦਾਸੀ ਰੋਗ ਨੂੰ ਛੁਪਾਉਣਾ ਨਹੀ ਚਾਹੀਦਾ। ਇਸ ਬਾਰੇ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਉਦਾਸੀ ਰੋਗਾਂ ਸਬੰਧੀ ਵਹਿਮਾਂ ਭਰਮਾ,ਅਗਿਆਨਤਾ ਅਤੇ ਅੰਧ ਵਿਸ਼ਵਾਸ ਚੋ ਆਪ ਬਾਹਰ ਨਿਕਲੋ ਅਤੇ ਆਪਣੇ ਪਰਿਵਾਰ ਨੂੰ ਅਸਲੀਅਤ ਦੱਸੋ। ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਲ ਵਿਚਰੋ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਮੁਫਤ ਉਪਲਬਧ ਹਨ।ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ।

  • ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ :- ਡਾ ਵਿਵੇਕ ਕਟਾਰੀਆ 

    ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ ਹਨ: ਰਜਿੰਦਰ ਸਿੰਘ 

Onkar Singh Uppal

This is Authorized Journalist of The Feedfront News and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਕਰਵਾ ਚੌਥ ‘ਤੇ ਕਦੋਂ ਅਤੇ ਕਿਵੇਂ ਕਰੀਏ ਸਰਗੀ ਦਾ ਸੇਵਨ, ਜਾਣੋ ਨਿਯਮ ਅਤੇ ਮਹੱ

Next Story

Gambia Deaths Update: WHO ਦੀ ਰਿਪੋਰਟ ‘ਤੇ ਸਰਕਾਰ ਨੇ ਬਣਾਈ ਜਾਂਚ ਕਮੇਟੀ

Latest from Blog

‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…