36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ, ਮੀਤ ਹੇਅਰ

6 views
11 mins read
36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ, ਮੀਤ ਹੇਅਰ

ਚੰਡੀਗੜ੍ਹ: ਗੁਜਰਾਤ ਵਿਖੇ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਟਵੀਟ ਕਰਕੇ ਕਿਹਾ, “ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ 1 ਸੋਨੇ, 2 ਚਾਂਦੀ ਤੇ 3 ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਸਾਰੇ ਜੇਤੂਆਂ ਨੂੰ ਮੁਬਾਰਕਬਾਦ। ਮੁੱਖ ਮੰਤਰੀ ਭਗਵੰਤ ਮਾਨ ਜੀ ਜਲਦ ਹੀ ਜੇਤੂਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਤ ਕਰਨਗੇ।” 

 

[tw]https://twitter.com/meet_hayer/status/1580205738919886849[/tw]

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ।

ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 



Source link

Leave a Reply

Your email address will not be published.

Previous News

Pakistan: ਕਰਾਚੀ ‘ਚ ਬੱਸ ਨੂੰ ਲੱਗੀ ਭਿਆਨਕ ਅੱਗ, 18 ਹੜ੍ਹ ਪੀੜਤਾਂ ਦੀ ਝੁਲਸ ਕੇ ਮੌਤ, ਕਈ ਜ਼ਖਮੀ

Next News

ਕੈਲੀਫੋਰਨੀਆ ਘਟਨਾ: ਟਾਂਡਾ ਵਿੱਚ ਮੋਮਬੱਤੀ ਮਾਰਚ