ਨਾਨ-ਟੀਚਿੰਗ ਸਟਾਫ਼ ਵੱਲੋਂ ਸਰਕਾਰ ਵਿਰੁੱਧ ਮੁਜ਼ਾਹਰਾ

17 views
5 mins read
ਨਾਨ-ਟੀਚਿੰਗ ਸਟਾਫ਼ ਵੱਲੋਂ ਸਰਕਾਰ ਵਿਰੁੱਧ ਮੁਜ਼ਾਹਰਾ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 13 ਅਕਤੂਬਰ

ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਵੱਲੋਂ ਸਥਾਨਕ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਣਦੇਖੀ ਕਰਨ ਦਾ ਦੋਸ਼ ਲਾਇਆ ਅਤੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਕਾਲਜਾਂ ਦੇ ਨਾਨ ਟੀਚਿੰਗ ਸਟਾਫ ਨੂੰ 1-12-2021 ਵਾਲੇ ਗ੍ਰੇਡ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਜੋ ਕਿ ਉਨ੍ਹਾਂ ਨਾਲ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ 6ਵੇਂ ਪੇ ਕਮਿਸ਼ਨ ਨੂੰ ਲਾਗੂ ਨਾ ਕਰਕੇ ਸਰਕਾਰ ਨਾਨ ਟੀਚਿੰਗ ਸਟਾਫ ਨਾਲ ਧ੍ਰੋਹ ਕਰ ਰਹੀ ਹੈ ਜਿਸ ਖ਼ਿਲਾਫ਼ ਯੂਨੀਅਨ ਇਕਜੁੱਟ ਹੋ ਕੇ ਸੰਘਰਸ਼ ਦੇ ਰਾਹ ਪੈ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਪਾਸੇ ਤੁਰੰਤ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਸ਼ੀ ਕੁਮਾਰ ਕਪੂਰ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Source link

Leave a Reply

Your email address will not be published.

Previous News

Mukhwak: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-10-2022)

Next News

ਬਹਿਬਲ ਕਲਾਂ ਗੋਲੀ ਕਾਂਡ: ਸਿਟ ਨੇ ਸੁਖਬੀਰ ਬਾਦਲ ਤੋਂ ਕੀਤੀ ਤਿੰਨ ਘੰਟੇ ਪੁੱਛ-ਪੜਤਾਲ