ਨਵਾਬ ਰਾਏ ਬੁਲਾਰ ਭੱਟੀ ਦੀ ਤਸਵੀਰ ਸਿੱਖ ਅਜਾਇਬਘਰ ਵਿੱਚ ਲਗਾਈ

14 views
15 mins read
ਨਵਾਬ ਰਾਏ ਬੁਲਾਰ ਭੱਟੀ ਦੀ ਤਸਵੀਰ ਸਿੱਖ ਅਜਾਇਬਘਰ ਵਿੱਚ ਲਗਾਈ

ਜਗਤਾਰ ਸਿੰਘ ਲਾਂਬਾ

ਮੁੱਖ ਅੰਸ਼

  • ਵੀਜ਼ਾ ਨਾ ਮਿਲਣ ਕਾਰਨ ਭੱਟੀ ਪਰਿਵਾਰ ਨਾ ਪੁੱਜ ਸਕਿਆ
  • ਜਟਾਣਾ, ਪੰਜਰਥ ਤੇ ਰਾਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ

ਅੰਮ੍ਰਿਤਸਰ, 15 ਅਕਤੂਬਰ

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ ਦੀ ਤਸਵੀਰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀ ਗਈ ਹੈ। ਵੀਜ਼ਾ ਨਾ ਮਿਲਣ ਕਾਰਨ ਭੱਟੀ ਪਰਿਵਾਰ ਦੇ ਮੈਂਬਰ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਐੱਸਵਾਈਐੱਲ ਨਹਿਰ ਰਾਹੀਂ ਪੰਜਾਬ ਦਾ ਪਾਣੀ ਬਾਹਰ ਜਾਣ ਤੋਂ ਰੋਕਣ ਲਈ ਖਾੜਕੂ ਕਾਰਵਾਈ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਵੀ ਅੱਜ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਾਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਸਮਾਗਮ ਵਿੱਚ ਨਵਾਬ ਰਾਏ ਬੁਲਾਰ ਅਹਿਮਦ ਭੱਟੀ ਦੇ ਪਰਿਵਾਰਕ ਜੀਆਂ ਨੂੰ ਛੱਡ ਕੇ ਬਾਕੀ ਤਿੰਨ ਸ਼ਖ਼ਸੀਅਤਾਂ, ਜਿਨ੍ਹਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ, ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਰਾਏ ਬੁਲਾਰ ਅਹਿਮਦ ਭੱਟੀ ਦੇ ਵੰਸ਼ ਵਿੱਚੋਂ 19ਵੀਂ ਪੀੜ੍ਹੀ ਵਿੱਚੋਂ ਰਾਏ ਸਲੀਮ ਭੱਟੀ ਨੇ ਲਾਹੌਰ ਤੋਂ ਇਕ ਵੀਡੀਓ ਸੁਨੇਹੇ ਰਾਹੀਂ ਸਿੱਖ ਜਗਤ ਅਤੇ ਸ਼੍ਰੋਮਣੀ ਕਮੇਟੀ ਦਾ ਇਸ ਕਾਰਜ ਲਈ ਸ਼ੁਕਰੀਆ ਕੀਤਾ ਹੈ। ਰਾਏ ਸਲੀਮ ਭੱਟੀ ਲਾਹੌਰ ਵਿਚ ਹਾਈ ਕੋਰਟ ਦੇ ਵਕੀਲ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੀਜ਼ੇ ਵਾਸਤੇ ਅਪਲਾਈ ਕੀਤਾ ਸੀ, ਪਰ ਵੀਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 2018, 2019 ਅਤੇ 2022 ਵਿਚ ਤਿੰਨ ਵਾਰ ਵੀਜ਼ੇ ਲਈ ਉਹ ਅਪਲਾਈ ਕਰ ਚੁੱਕੇ ਹਨ ਪਰ ਹਰ ਵਾਰ ਵੀਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਭੱਟੀ ਪਰਿਵਾਰ ਦੇ ਬਜ਼ੁਰਗ ਰਾਏ ਬੁਲਾਰ ਭੱਟੀ ਅਜਿਹੇ ਪਹਿਲੇ ਮੁਸਲਮਾਨ ਸ਼ਖ਼ਸ ਸਨ, ਜਿਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਅੰਦਰ ਗੁਰੂ ਰੂਪੀ ਰੱਬੀ ਜੋਤ ਨੂੰ ਪਛਾਣਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅੱਜ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕਰਕੇ 550 ਸਾਲਾਂ ਦੀ ਪਰਿਵਾਰ ਦੀ ਸਿੱਖ ਧਰਮ ਨਾਲ ਸਾਂਝ ਨੂੰ ਤਾਜ਼ਾ ਕੀਤਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਕਿ ਸ਼੍ਰੋਮਣੀ ਕਮੇਟੀ ਨੇ ਨਵਾਬ ਰਾਏ ਬੁਲਾਰ ਦੀ ਤਸਵੀਰ ਲਗਾਉਣ ਲਈ ਉਨ੍ਹਾਂ ਦੇ ਵੰਸ਼ਜਾਂ ਨੂੰ ਕਈ ਵਾਰ ਸੱਦਾ ਭੇਜਿਆ, ਪਰ ਵੀਜ਼ਾ ਨਾ ਦਿੱਤੇ ਜਾਣ ਕਰਕੇ ਉਹ ਸ਼ਾਮਲ ਨਹੀਂ ਹੋ ਸਕੇ। ਭਾਈ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਉਸ ਨੂੰ ਪੰਜਾਬ ਦੇ ਪਾਣੀਆਂ ਦਾ ਰਖਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ੀ ਯੋਧੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਰੜਾ ਵਿਰੋਧ ਕੀਤਾ ਸੀ। ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ ਸਰਕਾਰਾਂ ਨੂੰ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਅਤਿ ਅਹਿਮ ਤੇ ਸੰਵੇਦਨਸ਼ੀਲ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਨਾਲ ਬਿਨਾਂ ਮਤਲਬ ਦੇ ਛੇੜਛਾੜ ਅਤੇ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਹੈ। ਇਸ ਦੌਰਾਨ ਭਾਈ ਜਟਾਣਾ ਅਤੇ ਹੋਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।

Source link

Leave a Reply

Your email address will not be published.

Previous Story

राजस्थान: कोटा में 11वीं के छात्र ने मां के सामने ही दी जान, मौत के लिए चुना ये दर्दनाक रास्ता

Next Story

399 रु से भी कम कीमत में मिल रहे हैं गैजेट्स साफ करने वाले ये टूल्स, Amazon Sale में ऑफर

Latest from Blog