ਸੀ ਐੱਮ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਤਲਬ, ਮੰਗੀ ਰਿਪੋਰਟ

2706 views
6 mins read

ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ 7 ਮਹੀਨੇ ਹੋ ਚੁੱਕੇ ਹਨ, ਜਿਸ ਦੇ ਮੱਦੇਨਜ਼ਰ ਸੀ. ਐੱਮ. ਮਾਨ ਨੇ ਜ਼ਮੀਨੀ ਪੱਧਰ ‘ਤੇ ਹਾਲਤ ਦਾ ਜਾਇਜ਼ਾ ਲੈਣ ਲਈ ਸਾਰੇ ਵਿਭਾਗਾਂ ਦੇ ਅਫ਼ਸਰਾਂ ਤੋਂ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਦੀ ਇਸ ਕਾਰਵਾਈ ਤੋਂ ਬਾਅਦ ਸਾਰੇ ਵਿਭਾਗਾਂ ਦੇ ਅਧਿਕਾਰੀਆਂ ‘ਚ ਹਲਚਲ ਮਚ ਗਈ ਹੈ ਕਿਉਂਕਿ ਮਾਨ ਸਰਕਾਰ ਕੋਲ ਕੁਝ ਸ਼ਿਕਾਇਤਾਂ ਆਈਆਂ ਸਨ ਕਿ ਅਧਿਕਾਰੀ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੇ, ਜਿਸ ਤੋਂ ਬਾਅਦ ਮਾਨ ਸਰਕਾਰ ਨੇ ਉਪਰੋਕਤ ਕਾਰਵਾਈ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਿਪੋਰਟ ਦੇਣ ਲਈ ਕਿਹਾ ਹੈ ਤਾਂ ਜੋ ਜ਼ਮੀਨੀ ਹਾਲਤ ਦਾ ਪਤਾ ਲਗਾਇਆ ਜਾ ਸਕੇ, ਅਧਿਕਾਰੀਆਂ ਵੱਲੋਂ ਕਿੰਨੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ ਅਤੇ ਕਿੰਨੇ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਗਈ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਸੱਤਾ ‘ਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਅਧਿਕਾਰੀ ਹਰ ਜ਼ਿਲ੍ਹੇ ‘ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕੱਢਣਗੇ। ਇਸ ਦੌਰਾਨ ਲੋਕਾਂ ਨੂੰ ਚੰਡੀਗੜ੍ਹ ਦੇ ਗੇੜਿਆਂ ਤੋਂ ਮੁਕਤੀ ਦਿਵਾਉਣ ਦਾ ਵਾਅਦਾ ਵੀ ਕੀਤਾ ਗਿਆ ਸੀ। ਇਸੇ ਦੇ ਚਲਦਿਆਂ ਇਹ ਜਾਣਨ ਲਈ ਕਿ ਅਧਿਕਾਰੀਆਂ ਨੇ ਕਿੰਨੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਕਿੰਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਇਹੀ ਜਾਣਨ ਲਈ ਮੁੱਖ ਮੰਤਰੀ ਮਾਨ ਨੇ ਰਿਪੋਰਟ ਮੰਗੀ ਹੈ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਲੁਧਿਆਣਾ ‘ਚ ਲੋਕਾਂ ਦੀ ਪੁਲਿਸ ਨਾਲ ਝੜਪ: ਛੱਠ ਪੂਜਾ ਦੇ ਸਮਾਗਮ ਨੂੰ ਰੋਕਣ ਦਾ ਕੀਤਾ ਵਿਰੋਧ

Next Story

WhatsApp बीटा पर आया ‘Message yourself’ फीचर, खुद को भेज सकेंगे मैसेज

Latest from Blog

कौन हैं मसाबा गुप्ता के एक्स हस्बैंड? रिश्ता टूटने पर डिजाइनर ने कहा था ‘दुख नहीं हुआ’, नंदना सेन से भी टूट चुका है नाता

Masaba Gupta Ex-Husband: मसाबा गुप्ता की सत्यदीप मिश्रा (Satyadeep Mishra) से शादी इन दिनों चर्चा का…

Website Readers