ਮਾਹਿਲਪੁਰ ਨਜਦੀਕ ਪੈੰਦੇ ਪਿੰਡ ਬਾੜੀਆਂ ਕਲਾਂ ਦੇ ਪੰਜ ਸਾਲ ਪਹਿਲਾਂ ਦੁਬਈ ਗਏ ਇਕ ਨੌਜਵਾਨ ਨੇ ਲੰਘੀ 26 ਨਵੰਬਰ ਨੂੰ ਦੁਬਈ ‘ਚ ਹੀ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਏ ਜਾਣ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ । ਇਹ ਗੱਲ ਖਾਸ ਤੌਰ ਤੇ ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਤੋਂ ਜਲੰਧਰ ਦਾ ਇਕ ਨੌਜਵਾਨ ਹੀ ਉਸ ਨੂੰ ਕਥਿਤ ਤੌਰ ’ਤੇ ਤੰਗ ਪਰੇਸ਼ਾਨ ਕਰ ਰਿਹਾ ਸੀ। ਹਫ਼ਤਾ ਕੁ ਪਹਿਲਾਂ ਮ੍ਰਿਤਕ ਨੇ ਵੀਡੀਓ ਬਣਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਸੀ ਜਿਨ੍ਹਾਂ ਨੇ ਉਸ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਪੀੜਤ ਪਰਿਵਾਰ ਨੇ ਮੁੱਖ਼ ਮੰਤਰੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਪੱਤਰ ਲਿਖ਼ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਦੁਬਈ ਤੋਂ ਮੰਗਵਾਈ ਜਾਵੇ ਤਾਂ ਜੋ ਆਪਣੇ ਹੱਥੀ ਸਸਕਾਰ ਕਰ ਸਕਣ ਅਤੇ ਜਲੰਧਰ ਨਾਲ ਸਬੰਧਿਤ ਕਥਿਤ ਮੁਲਜ਼ਮ ਵਿਰੁੱਧ ਕਾਰਵਾਈ ਕੀਤੀ ਜਾਵੇ।
ਮ੍ਰਿਤਕ ਦੇ ਪਿਤਾ ਪਰਮਜੀਤ ਕੁਮਾਰ ਪੁੱਤਰ ਤੀਰਥ ਰਾਮ, ਵਿਜੇ ਕੁਮਾਰ ਭਰਾ, ਮੋਹਣ ਲਾਲ, ਸੁਖ਼ਦੇਵ ਸਿੰਘ, ਰਾਹੁਲ ਕੁਮਾਰ, ਹਰਦੀਪ ਕੁਮਾਰ, ਜਸਮੀਤ ਰਾਏ, ਹਰਮੇਸ਼ ਲਾਲ, ਸੁਨੀਲ ਕੁਮਾਰ, ਸੰਜੀਵ ਕੁਮਾਰ ਵਾਸੀ ਬਾੜੀਆਂ ਕਲਾਂ ਨੇ ਆਪਣੇ ਪੁੱਤਰ ਦੇ ਸਾਰੇ ਕਾਗਜ਼ਾਤ ਸਿਟੀ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਚੰਚਲ ਵਰਮਾ ਅਤੇ ਭਾਜਪਾ ਨੇਤਾ ਡਾ. ਦਿਲਬਾਗ ਰਾਏ ਨੂੰ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਵੀ ਕੁਮਾਰ ਨੂੰ 2017 ਵਿਚ ਕਰਜਾ ਚੁੱਕ ਦੇ ਘਰ ਦੀ ਵਿੱਤੀ ਹਾਲਤ ਸੁਧਾਰਨ ਲਈ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਪੁੱਤਰ ਨੇ ਫ਼ੋਨ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੀ ਨਾਲ ਦੀ ਇਮਾਰਤ ਵਿਚ ਰਹਿੰਦੇ ਜਲੰਧਰ ਦੇ ਇਕ ਨੌਜਵਾਨ ਨੇ ਕਥਿਤ ਤੌਰ ’ਤੇ ਉਸ ਨੂੰ ਬਹੁਤ ਤੰਗ ਕੀਤਾ ਹੋਇਆ ਸੀ। ਉਹ ਇਕ ਲੜਕੀ ਨੂੰ ਪਿਆਰ ਕਰਦਾ ਸੀ ਤੇ ਕਥਿਤ ਮੁਲਜ਼ਮ ਨੇ ਉਸ ਦਾ ਫ਼ੋਨ ਖ਼ੋਹ ਕੇ ਗਲਤ ਤਰਾਂ ਦੇ ਸੰਦੇਸ਼ ਕਰ ਕੇ ਪਹਿਲਾਂ ਉਨ੍ਹਾਂ ਵਿਚ ਲੜਾਈ ਪੁਆ ਦਿੱਤੀ ਅਤੇ ਬਾਅਦ ਵਿਚ ਉਸ ਨੂੰ ਤਰਾਂ ਤਰਾਂ ਨਾਲ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਚਾਰ ਕੁ ਦਿਨ ਪਹਿਲਾਂ ਉਸ ਦੇ ਪੁੱਤਰ ਰਵੀ ਨੇ ਦੁਬਈ ਤੋਂ ਇੱਕ ਵੀਡੀਓ ਬਣਾ ਕੇ ਉਨ੍ਹਾਂ ਨੂੰ ਪਾਈ ਤੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੇ ਪੁੱਤਰ ਨੂੰ ਸਮਝਾਇਆ ਸੀ ਕਿ ਸਭ ਕੁਝ ਛੱਡ ਕੇ ਆ ਜਾਵੇ ਪਰੰਤੂ 26 ਨਵੰਬਰ ਨੂੰ ਉਸ ਦੁਬਈ ਵਿਚਲੇ ਆਪਣੇ ਕਮਰੇ ਵਿਚ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। 27 ਤਰੀਕ ਨੂੰ ਉਨ੍ਹਾਂ ਨੂੰ ਦੁਬਈ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਇੱਕ ਸਾਲ ਤੋਂ ਉਕਤ ਜਲੰਧਰ ਨਾਲ ਸਬੰਧਿਤ ਨੌਜਵਾਨ ਨੇ ਉਨ੍ਹਾਂ ਦੇ ਪੁੱਤਰ ਦੀ ਜ਼ਿੰਦਗੀ ਨਰਕ ਬਣਾ ਕੇ ਰੱਖ਼ੀ ਹੋਈ ਸੀ ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਮੁੱਖ਼ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਪੱਤਰ ਲਿਖ਼ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਦੁਬਈ ਤੋਂ ਮੰਗਵਾਈ ਜਾਵੇ ਤਾਂ ਜੋ ਉਹ ਆਪਣੇ ਹੱਥੀ ਉਸ ਦਾ ਸਸਕਾਰ ਕਰ ਸਕਣ। ਇਸ ਸਬੰਧੀ ਚੰਚਲ ਵਰਮਾ ਨੇ ਦੱਸਿਆ ਕਿ ਉਸ ਨੇ ਮ੍ਰਿਤਕ ਦੇ ਸਾਰੇ ਕਾਗਜਾਤ ਲੈ ਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਭੇਜ ਦਿੱਤੇ ਹਨ। ਲੜਕੇ ਦੀ ਮ੍ਰਿਤਕ ਦੇਹ ਜਲਦ ਹੀ ਵਾਪਿਸ ਆ ਜਾਵੇਗੀ।
Latest from Blog
ਪੰਜਾਬ ‘ਚ 1 ਫਰਵਰੀ ਤੋਂ 2023 ਤੋਂ ਜ਼ਮੀਨ ‘ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ…
ਕਰ ਵਿਭਾਗ ਪੰਜਾਬ ਦੇ ਜੀ.ਐਸ.ਟੀ ਵਿੰਗ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ…
Masaba Gupta Ex-Husband: मसाबा गुप्ता की सत्यदीप मिश्रा (Satyadeep Mishra) से शादी इन दिनों चर्चा का…
Loot in Temple. मध्यप्रदेश के श्योपुर में बरीदेह सरकार हनुमान मंदिर में आधी रात को बदमाश…
Shahrukh Khan kiss on John Abraham cheek: बॉलीवुड के ‘बादशाह’ शाहरुख खान का जादू आखिरकार 4…