/

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆ ਦੀ ਸ਼ਿਕਾਇਤ ਮਿਲਣ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਥਾਣਾ ਮੁਖੀ ਸੰਘਾ

ਐਸ ਐਚ ਓ ਕਮਲਜੀਤ ਸਿੰਘ ਗਿੱਲ ਦੀ ਬਦਲੀ ਥਾਣਾ ਟੱਲੇਵਾਲ ਵਿਖੇ ਹੋਈ

752 views
9 mins read

ਮਹਿਲ ਕਲਾ 28 ਦਸੰਬਰ (ਗੁਰਸੇਵਕ ਸਿੰਘ ਸਹੋਤਾ) ਐਂਟੀ ਨਾਰਕੋਟਿਕਸ ਕੰਟਰੋਲ ਸੈੱਲ ਬਰਨਾਲਾ ਤੋਂ ਨਵੇਂ ਬਦਲ ਕੇ ਆਏ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸੰਘਾ ਨੇ ਥਾਣਾ ਮਹਿਲ ਕਲਾਂ ਤੇ ਥਾਣਾ ਟੱਲੇਵਾਲ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਸਮੂਹ ਸਟਾਫ ਦੀ ਹਾਜਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਨਵੇਂ ਥਾਣਾ ਮੁਖੀਆ ਵਜੋਂ ਸੰਭਾਲ ਲਿਆ ਹੈ। ਇਸ ਮੌਕੇ ਨਵੇਂ ਥਾਣਾ ਮੁਖੀ ਸੁਖਵਿੰਦਰ ਸਿੰਘ ਸੰਘਾ ਤੇ ਕਮਲਜੀਤ ਸਿੰਘ ਗਿੱਲ ਨੇ ਚਾਰਜ਼ ਸੰਭਾਲਣ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਸਾਨੂੰ ਥਾਣਾ ਮਹਿਲ ਕਲਾਂ ਤੇ ਟੱਲੇਵਾਲ ਵਿਖੇ ਥਾਣਾ ਮੁਖੀ ਵਜੋਂ ਸੌਂਪੀ ਗਈ ਹੈ ਉਸ ਨੂੰ ਮੈਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਪੁਲਸ ਥਾਣਾ ਮਹਿਲ ਕਲਾਂ ਤੇ ਟੱਲੇਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਦੇ ਚੁਣੇ ਹੋਏ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਨਸਾਫ਼ ਲੈਣ ਲਈ ਆਏ ਲੋਕਾਂ ਨਾਲ ਕਿਸੇ ਵੀ ਪ੍ਰਕਾਰ ਦੀ ਕੋਈ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਬਣਦਾ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਲ ਛੇੜਛਾੜ ਕਰਨ ਵਾਲੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਐਸ.ਪੀ ਬਰਨਾਲਾ ਸ੍ਰੀ ਸੰਦੀਪ ਮਾਲਿਕ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਹਿਲ ਦੀ ਅਗਵਾਈ ਹੇਠ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੀ ਕਾਰੋਬਾਰ ਕਰਨ ਵਾਲਿਆਂ ਇਸ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਗਰਾਮ ਪੰਚਾਇਤਾਂ ਸਮਾਜ ਸੇਵੀ ਕਲੱਬਾਂ ਪ੍ਰੈੱਸ ਅਤੇ ਪਬਲਿਕ ਨੂੰ ਪੁਲਸ ਦਾ ਸਾਥ ਦੇਣ ਦੀ ਅਪੀਲ ਕੀਤੀ

Leave a Reply

Your email address will not be published.

Previous Story

‘डायरेक्टर ने मुझे मां-बहन की गाली दी, मैं रोने लगी’- नीना गुप्ता ने बताया अजीब किस्सा

Next Story

ਮਾਤਾ ਗੁਜਰ ਕੌਰ ਦੀ ਯਾਦ ਵਿੱਚ ਖੋਲਾਂਗੇ ਸਲਾਈ ਸੈਂਟਰ ਇੰਜ: ਭਾਨ ਸਿੰਘ ਜੱਸੀ ਝੁੱਗੀਆਂ ‘ਚ ਚਲਾਈ ਜਾਵੇਗੀ ਇਹ ਸੇਵਾ

Latest from Blog

Website Readers