ਸੰਘੜੀ ਧੁੰਧ ਕਾਰਨ ਸੜਕ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਕਰੇਟਾ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰ ਜਾਣ ਦਾ ਮਾਮਲਾ ਸਾਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪੱਰਖਚੇ ਉੱਡ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਥਾਣਾ ਕੋਤਵਾਲੀ ਵਿਚ ਤਾਇਨਾਤ ਮੁਲਾਜ਼ਮ ਆਪਣੇ ਵਿਦੇਸ਼ ਤੋਂ ਆਏ ਦੋਸਤ ਨਾਲ ਜਲੰਧਰ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਨੇੜੇ ਰਮਣੀਕ ਚੌਕ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਈ, ਜਿਸ ਨਾਲ ਪੁਲਿਸ ਮੁਲਾਜ਼ਮ ਮੌਕੇ ’ਤੇ ਮੌਤ ਹੋ ਗਈ ਤੇ ਉਸ ਦਾ ਦੋਸਤ ਰਣਜੋਧ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
Latest from Blog
ਨਕੋਦਰ : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ…
ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ…
ਚੰਡੀਗੜ੍ਹ, 6 ਫਰਵਰੀ (ਉਂਕਾਰ ਸਿੰਘ ਉੱਪਲ) – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ…
ਲੁਧਿਆਣਾ, 6 ਫਰਵਰੀ (ਉਂਕਾਰ ਸਿੰਘ ਉੱਪਲ) – ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅਤੇ ਸਿਵਲ…
ਨਕੋਦਰ : ਮਹਾਂ ਸਿਵਰਾਤਰੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40ਵਾਂ ਮਹਾਂ…