ਪੰਜਾਬ ਡੈਸਕ : (ਮੋਹਨ ਲਾਲ)ਮਹਾਨਗਰ ’ਚ ਮੁੜ ਤੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਦੇਖਣ ਨੂੰ ਮਿਲੀ ਜਦੋ ਕੁੱਤਿਆ ਦੇ ਇੱਕ ਝੁੰਡ ਨੇ ਬੱਚੇ ਨੂੰ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ ਮੁਤਾਬਿਕ ਇਹ ਮਾਮਲਾ ਲੁਧਿਆਣਾ ਦੇ ਸਰਾਭਾ ਨਗਰ ’ਚ ਨਿਉ ਸੁੰਦਰ ਨਗਰ ਦਾ ਹੈ ਜਿੱਥੇ ਕੁੱਤਿਆਂ ਦੇ ਝੁੰਡ ਨੇ ਬੱਚੇ ਉੱਤੇ ਹਮਲਾ ਕਰ ਦਿੱਤਾ ਜਿਸ ਕਾਰਨ ਬੱਚਾ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬੱਚਾ ਆ ਰਿਹਾ ਹੈ ਕਿ ਉਸ ਉੱਤੇ ਕੁਝ ਕੁੱਤਿਆਂ ਨੇ ਹਮਲਾ ਕਰ ਦਿੱਤਾ। ਬੱਚਾ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਬੱਚਾ ਭੱਜਦਾ ਭੱਜਦਾ ਡਿੱਗ ਪੈਂਦਾ ਹੈ ਜਿਸ ਤੋਂ ਬਾਅਦ ਕੁੱਤੇ ਉਸ ਨੂੰ ਵੱਢਣ ਲੱਗਦੇ ਹਨ ਜਿਸ ਤੋਂ ਬਾਅਦ ਬੱਚੇ ਨੂੰ ਬਚਾਉਣ ਦੇ ਲਈ ਇੱਕ ਵਿਅਕਤੀ ਆਉਂਦਾ ਹੈ ਅਤੇ ਕੁੱਤੇ ਬੱਚੇ ਨੂੰ ਛੱਡ ਭੱਜ ਜਾਂਦੇ ਹਨ। ਇਸ ਮਾਮਲੇ ਤੋਂ ਬਾਅਦ ਇਲਾਕੇ ’ਚ ਕੁੱਤਿਆਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ
Latest from Blog
ਨਕੋਦਰ : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ…
ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ…
ਚੰਡੀਗੜ੍ਹ, 6 ਫਰਵਰੀ (ਉਂਕਾਰ ਸਿੰਘ ਉੱਪਲ) – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ…
ਲੁਧਿਆਣਾ, 6 ਫਰਵਰੀ (ਉਂਕਾਰ ਸਿੰਘ ਉੱਪਲ) – ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅਤੇ ਸਿਵਲ…
ਨਕੋਦਰ : ਮਹਾਂ ਸਿਵਰਾਤਰੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40ਵਾਂ ਮਹਾਂ…