Gippy Grewal ਨੂੰ ਗਾਇਕ ਬਣਨ ਲਈ ਕਰਨਾ ਪਿਆ ਸੰਘਰਸ਼, ਕੈਨੇਡਾ ‘ਚ ਟੌਇਲਟਾਂ ਸਾਫ ਕੀਤੀ, ਘਰ-ਘਰ ਸੁੱਟੀ ਅਖਬਾਰ, ਪਤਨੀ ਨੇ ਵੀ ਦਿੱਤਾ ਸਾਥ

70 views
16 mins read
Gippy Grewal ਨੂੰ ਗਾਇਕ ਬਣਨ ਲਈ ਕਰਨਾ ਪਿਆ ਸੰਘਰਸ਼, ਕੈਨੇਡਾ ‘ਚ ਟੌਇਲਟਾਂ ਸਾਫ ਕੀਤੀ, ਘਰ-ਘਰ ਸੁੱਟੀ ਅਖਬਾਰ, ਪਤਨੀ ਨੇ ਵੀ ਦਿੱਤਾ ਸਾਥ

Gippy Grewal ਨੂੰ ਗਾਇਕ ਬਣਨ ਲਈ ਕਰਨਾ ਪਿਆ ਸੰਘਰਸ਼, ਕੈਨੇਡਾ ‘ਚ ਟੌਇਲਟਾਂ ਸਾਫ ਕੀਤੀ, ਘਰ-ਘਰ ਸੁੱਟੀ ਅਖਬਾਰ, ਪਤਨੀ ਨੇ ਵੀ ਦਿੱਤਾ ਸਾਥ

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਨਹੀਂ, ਸਗੋਂ ਬਾਲੀਵੁੱਡ `ਚ ਵੀ ਨਾਂ ਕਮਾਇਆ ਹੈ। ਅੱਜ ਗਿਪੀ ਆਪਣਾ 40 ਵਾਂ ਜਨਮ ਦਿਨ ਮਨਾ ਰਹੇ ਹਨ |ਪਰ ਕੀ ਤੁਸੀਂ ਜਾਣਦੇ ਹੋ ਕਿ ਗਿੱਪੀ ਗਰੇਵਾਲ ਅੱਜ ਜਿਸ ਮੁਕਾਮ ਤੇ ਹਨ, ਉੱਥੇ ਪਹੁੰਚਣ ਲਈ ਉਨ੍ਹਾਂ ਨੇ ਜੀ-ਤੋੜ ਮਹਿਨਤ ਕੀਤੀ ਹੈ। ਲੋਕਾਂ ਦੀਆਂ ਗੱਡੀਆਂ ਧੋਣਾ,ਰੈਸਟੋਰੈਂਟ ਵਿੱਚ ਵੇਟਰ ,ਸਕਿਓਰਿਟੀ ਗਾਰਡ,ਕੈਨੇਡਾ ‘ਚ ਟੌਇਲਟਾਂ ਸਾਫ ਕੀਤੀ, ਘਰ-ਘਰ ਅਖਬਾਰ ਸੁੱਟਣਾ, ਇੱਕ ਲੰਬੇ ਸੰਘਰਸ਼ ਤੋਂ ਬਾਅਦ ਗਿਪੀ ਇਸ ਬੁਲੰਦੀ ‘ਤੇ ਪਹੁੰਚੇ ਹਨ ਤੇ ਇਸ ਸੰਘਰਸ਼ ‘ਚ ਗਿਪੀ ਦੀ ਬਕਬੋਨ ਬਣੀ ਉਨ੍ਹਾਂ ਦੀ ਪਤਨੀ ਰਵਨੀਤ 

 

ਇੱਕ ਇੰਟਰਵਿਊ `ਚ ਗਿੱਪੀ ਗਰੇਵਾਲ ਨੇ ਆਪਣੀ ਸਫ਼ਲਤਾ ਦੀ ਕਹਾਣੀ ਦੱਸੀ ਸੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਆਪਣੀ ਪਹਿਲੀ ਐਲਬਮ ਕੱਢਣ ਲਈ ਸੰਘਰਸ਼ ਕਰਨਾ ਪਿਆ ਸੀ, ਇਸ ਵਿੱਚ ਉਨ੍ਹਾਂ ਦੀ ਪਤਨੀ ਰਵਨੀਤ ਨੇ ਵੀ ਉਨ੍ਹਾਂ ਦਾ ਸਾਥ ਦਿਤਾ ਸੀ। ਸੰਘਰਸ਼ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਗੱਡੀਆਂ ਧੋਤੀਆਂ। ਸਕਿਓਰਿਟੀ ਗਾਰਡ ਦੀ ਨੌਕਰੀ ਕੀਤੀ। ਇੱਥੋਂ ਤੱਕ ਕਿ ਕੈਨੇਡਾ ‘ਚ ਲੋਕਾਂ ਦੇ ਘਰ ਟੌਇਲਟ ਵੀ ਸਾਫ ਕੀਤੀ। ਕੈਨੇਡਾ ਜਾ ਕੇ ਇੱਕ ਰੈਸਟੋਰੈਂਟ ਵਿੱਚ ਵੇਟਰ ਬਣੇ। ਇਸ ਤੋਂ ਬਾਅਦ ਉਹ ਭਾਰਤ ਪਰਤੇ ਅਤੇ ਕਾਫੀ ਸੰਘਰਸ਼ ਤੋਂ ਬਾਅਦ ਇਹ ਮੁਕਾਮ ਹਾਸਲ ਕੀਤਾ। 

ਗਿੱਪੀ ਗਰੇਵਾਲ ਦੱਸਦੇ ਹਨ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਨਾਲ ਗਿੱਪੀ ਦੀ ਮੁਲਾਕਾਤ ਕੈਨੇਡਾ ;ਚ ਹੀ ਹੋਈ ਸੀ। ਉਹ ਇੱਕ ਮਹੀਨੇ `ਚ 700-800 ਕੈਨੇਡੀਅਨ ਡਾਲਰ ਦੀ ਕਮਾਈ ਕਰ ਲੈਂਦੇ ਸੀ। ਪਰ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ। ਉਨ੍ਹਾਂ ਨੇ ਇਸ ਦੇ ਲਈ ਕਾਫ਼ੀ ਕੋਸ਼ਿਸ਼ ਕੀਤੀ। ਪਰ ਕੋਈ ਮਿਊਜ਼ਿਕ ਕੰਪਨੀ ਗਰੇਵਾਲ ਤੇ ਪੈਸੇ ਲਾਉਣ ਲਈ ਤਿਆਰ ਨਹੀਂ ਸੀ। ਕਿਉਂਕਿ ਉਦੋਂ ਦੌਰ ਬਦਲ ਚੁੱਕਿਆ ਸੀ। ਕੰਪਨੀਆਂ ਨੇ ਸਿੰਗਰਾਂ ਤੇ ਪੈਸੇ ਲਗਾਉਣੇ ਬੰਦ ਕਰ ਦਿੱਤੇ ਸੀ। ਇਸ ਕਰਕੇ ਗਿੱਪੀ ਗਰੇਵਾਲ ਕੋਲ ਖੁਦ ਪੈਸੇ ਇਕੱਠੇ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ।

ਪਹਿਲੀ ਐਲਬਮ ਲਈ ਪੈਸੇ ਜੋੜਨ ਦੀ ਖਾਤਰ ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ 3 ਨੌਕਰੀਆਂ ਕੀਤੀਆਂ। ਉਨ੍ਹਾਂ ਦਾ ਸਾਰਾ ਦਿਨ ਕੰਮ `ਚ ਲੰਘਦਾ ਸੀ। ਗਿੱਪੀ ਤੇ ਰਵਨੀਤ ਦੋਵੇਂ ਹੀ ਸਵੇਰੇ-ਸਵੇਰੇ ਘਰਾਂ `ਚ ਅਖਬਾਰ ਸੁੱਟਦੇ ਸੀ। ਇਸ ਤੋਂ ਬਾਅਦ ਗਿੱਪੀ ਫ਼ੈਕਟਰੀ `ਚ ਇੱਟਾਂ ਤੇ ਮਾਰਬਲ ਦੇ ਪੱਥਰ ਬਣਾਉਣ ਦਾ ਕੰਮ ਕਰਦੇ ਸੀ। 8 ਘੰਟੇ ਦੀ ਇਹ ਨੌਕਰੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਥਕਾ ਦਿੰਦੀ ਸੀ। ਦੂਜੇ ਪਾਸੇ ਰਵਨੀਤ ਗਰੇਵਾਲ ਹੋਟਲ `ਚ ਸਫ਼ਾਈ ਤੇ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ। 

ਗਿੱਪੀ ਲਈ ਸੰਗੀਤ ਦੀ ਦੁਨੀਆ ‘ਚ ਆਪਣੀ ਪਛਾਣ ਬਣਾਉਣਾ ਆਸਾਨ ਨਹੀਂ ਸੀ। ਗਿੱਪੀ ਨੇ ‘ਚੱਕ ਲਾਇ’ ਨਾਲ ਗਾਉਣਾ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ ‘ਆਜਾ ਵੇ ਮਿੱਤਰਾ’ ਅਤੇ ‘ਫੁਲਕਾਰੀ’ ਐਲਬਮਾਂ ਲੈ ਕੇ ਆਇਆ। ਗਿੱਪੀ ਨੇ ਆਪਣੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਜਦੋਂ ਉਨ੍ਹਾਂ ਦੀ ਜ਼ਿੰਦਗੀ ‘ਚ ਪਤਨੀ ਰਵਨੀਤ ਕੌਰ ਆਈ ਤਾਂ ਉਨ੍ਹਾਂ ਦੀ ਕਿਸਮਤ ਬਦਲ ਗਈ ਸੀ। ਉਨ੍ਹਾਂ ਦੇ ਗੀਤ ਹਿੱਟ ਹੋਣ ਲੱਗੇ। ਗੀਤਾਂ ਦੇ ਹਿੱਟ ਹੋਣ ਤੋਂ ਬਾਅਦ ਹੀ ਉਸ ਨੂੰ ਪੰਜਾਬੀ ਫ਼ਿਲਮਾਂ ਮਿਲਣ ਲੱਗੀਆਂ। ਯੋ ਯੋ ਹਨੀ ਸਿੰਘ ਨਾਲ ਉਸ ਦੀ ‘ਇੰਗਲਿਸ਼ ਬੀਟ’ ਬਹੁਤ ਮਸ਼ਹੂਰ ਹੋਈ। ਗਿੱਪੀ ਨੇ ‘ਜਿੰਨੇ ਮੇਰਾ ਦਿਲ ਲੁਟਿਆ’, ‘ਕੈਰੀ ਆਨ ਜੱਟਾ’, ‘ਸਿੰਘ ਵਰਸਿਜ਼ ਕੌਰ’, ‘ਭਾਜੀ ਇਨ ਪ੍ਰੋਬਲਮ’ ਵਰਗੀਆਂ ਕਈ ਫਿਲਮਾਂ ‘ਚ ਕੰਮ ਕੀਤਾ। ਗਿੱਪੀ ਅੱਗੇ ਆਪਣੀ ਵਾਈਫ਼ ਰਵਨੀਤ ਕੌਰ ਦੀ ਤਾਰੀਫ਼ ਕਰਦਿਆਂ ਕਹਿੰਦੇ ਹਨ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਸੰਘਰਸ਼ `ਚ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ। ਜੇ ਉਹ ਨਾ ਹੁੰਦੀ ਤਾਂ ਸ਼ਾਇਦ ਉਹ ਇਹ ਮੁਕਾਮ ਕਦੇ ਹਾਸਲ ਨਹੀਂ ਕਰ ਸਕਦੇ ਸੀ।

Previous Story

Gandhi Godse Ek Yudh का टीजर रिलीज! महात्मा गांधी-नाथूराम गोडसे को किया जिंदा, दिखाई विचारों की पेचीदा लड़ाई

Next Story

Stars Who Victims Of Sexual Abuse: ਕੰਗਨਾ ਰਣੌਤ ਤੋਂ ਲੈ ਕੇ ਦੀਪਿਕਾ ਤੱਕ, ਇਨ੍ਹਾਂ ਸਿਤਾਰਿਆਂ ਨੇ ਬਚਪਨ ‘ਚ

Latest from Blog

ਲੁਧਿਆਣਾ ਕੋਰਟ ਕੰਪਲੈਕਸ ‘ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਗੜਿਆ ਮਾਹੌਲ , 3 ਰਾਊਂਡ ਫਾਇਰਿੰਗ ਹੋਏ ਮੱਚੀ ਪਜਧੋੜ, ਦੋ ਜ਼ਖਮੀ।

ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ…

ਕੋਟਕਪੂਰਾ ਗੋਲੀ ਕਾਂਡ: ਲੋਕ 10 ਫਰਵਰੀ ਜਾਂ 14 ਫਰਵਰੀ ਨੂੰ ਐਸ.ਆਈ.ਟੀ. ਦੇ ਮੁਖੀ ਕੋਲ ਉਨ੍ਹਾਂ ਦੇ ਦਫ਼ਤਰ ਵਿਖੇ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ

ਚੰਡੀਗੜ੍ਹ, 6 ਫਰਵਰੀ (ਉਂਕਾਰ ਸਿੰਘ ਉੱਪਲ) – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ…

Website Readers