ਜਲੰਧਰ(ਮੋਹਨ ਲਾਲ) : ਮਹਾਨਗਰ ‘ਚ ਵਧ ਰਹੀ ਠੰਡ ਅਤੇ ਤੇਜ਼ੀ ਨਾਲ ਡਿੱਗ ਰਿਹਾ ਤਾਪਮਾਨ ਜਾਨਲੇਵਾ ਸਾਬਤ ਹੋ ਰਿਹਾ ਹੈ। ਸ਼ਹਿਰ ਵਿੱਚ ਤੜਕੇ ਰਾਮਾਮੰਡੀ ਫਲਾਈਓਵਰ ਦੇ ਹੇਠਾਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਮਿਲਣ ਤੋਂ ਬਾਅਦ ਉੱਥੇ ਹੜਕੰਪ ਮਚ ਗਿਆ। ਘਟਨਾ ਸਬੰਧੀ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤੀ । ਇਸ ਦੇ ਨਾਲ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਥਾਣਾ ਇੰਚਾਰਜ ਰਾਮਾਮੰਡੀ ਨੇ ਦੱਸਿਆ ਕਿ ਵਿਅਕਤੀ ਦੀ ਉਮਰ 40 ਤੋਂ 45 ਸਾਲ ਦੇ ਵਿਚਕਾਰ ਹੈ ਅਤੇ ਉਸ ਦੀ ਮੌਤ ਠੰਢ ਕਾਰਨ ਹੋਣ ਦਾ ਸ਼ੱਕ ਹੈ।ਜਿਸ ਦੀ ਪਛਾਣ ਲਈ ਆਸਪਾਸ ਦੇ ਇਲਾਕੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।
Latest from Blog
ਨਕੋਦਰ : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ…
ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ…
ਚੰਡੀਗੜ੍ਹ, 6 ਫਰਵਰੀ (ਉਂਕਾਰ ਸਿੰਘ ਉੱਪਲ) – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ…
ਲੁਧਿਆਣਾ, 6 ਫਰਵਰੀ (ਉਂਕਾਰ ਸਿੰਘ ਉੱਪਲ) – ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅਤੇ ਸਿਵਲ…
ਨਕੋਦਰ : ਮਹਾਂ ਸਿਵਰਾਤਰੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40ਵਾਂ ਮਹਾਂ…