ਜੇਕਰ ਤੁਹਾਨੂੰ ਵੀ MLA ਰਮਨ ਅਰੋੜਾ ਦੇ PA ਦਾ ਆਇਆ ਫੋਨ, ਤਾਂ ਸਾਵਧਾਨ…

1103 views
7 mins read
IMG_20230105_201849-ae0f0826

ਜਲੰਧਰ( ਮੋਹਨ ਲਾਲ) : ਵਿਧਾਇਕ ਰਮਨ ਅਰੋੜਾ ਦਾ ਪੀ.ਏ. ਬਣਕੇ ਵਿਧਾਇਕ ਦੇ ਨਾਂ ‘ਤੇ ਫੋਨ ‘ਤੇ ਪੈਸੇ ਮੰਗ ਕੇ ਲੋਕਾਂ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਇਹ ਸਾਰਾ ਮਾਮਲਾ ਹਲਕਾ ਵਿਧਾਇਕ ਰਮਨ ਅਰੋੜਾ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਇਸ ਘਟਨਾ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਕੀਤੀ ਅਤੇ ਮਾਮਲੇ ਦੀ ਤੁਰੰਤ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਵਿਧਾਇਕ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੁਝ ਵਿਅਕਤੀਆਂ ਦਾ ਫੋਨ ਆਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਕੋਈ ਤੁਹਾਡਾ ਪੀ.ਏ. ਬਣਕੇ ਸਾਨੂੰ ਫ਼ੋਨ ਕਰ ਰਿਹਾ ਹੈ ਅਤੇ ਫਿਰ ਤੁਹਾਨੂੰ ਫ਼ੋਨ ‘ਤੇ ਗੱਲ ਕਰਨ ਲਈ ਕਹਿੰਦਾ ਹੈ। ਰਮਨ ਅਰੋੜਾ ਨੇ ਦੱਸਿਆ ਕਿ ਜਦੋਂ ਲੋਕਾਂ ਨੇ ਉਕਤ ਵਿਅਕਤੀ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਕਤ ਬਦਮਾਸ਼ ਠੱਗ ਨੇ ਫੋਨ ‘ਤੇ ਵੱਖ-ਵੱਖ ਤਰੀਕਿਆਂ ਨਾਲ ਗੱਲ ਕਰਕੇ ਉਨ੍ਹਾਂ ਦੇ ਨਾਂ ‘ਤੇ ਲੋਕਾਂ ਤੋਂ ਪੈਸੇ ਦੀ ਮੰਗ ਕੀਤੀ। ਵਿਧਾਇਕ ਰਮਨ ਅਰੋੜਾ ਨੇ ਸਾਰੀ ਜਾਅਲਸਾਜ਼ੀ ਸਾਹਮਣੇ ਆਉਂਦੇ ਹੀ ਤੁਰੰਤ ਇਸ ਘਟਨਾ ਦੀ ਸ਼ਿਕਾਇਤ ਪੁਲੀਸ ਕਮਿਸ਼ਨਰ ਨੂੰ ਕੀਤੀ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫਰਜ਼ੀ ਫੋਨ ਕਾਲਾਂ ਤੋਂ ਬਚਣ ਅਤੇ ਅਜਿਹੀਆਂ ਕਾਲਾਂ ਆਉਣ ‘ਤੇ ਤੁਰੰਤ ਪੁਲਸ ਨੂੰ ਸ਼ਿਕਾਇਤ ਕਰਨ। ਦੂਜੇ ਪਾਸੇ ਸੰਪਰਕ ਕਰਨ ’ਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ ਅਤੇ ਕਮਿਸ਼ਨਰੇਟ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

  ACTIVE
  This is Authorized Journalist of The Feedfront News and he has all rights to cover, submit and shoot events, programs, conferences and news related materials.
  ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

  Leave a Reply

  Your email address will not be published.

  Previous Story

  Tunisha Sharma Suicide Case : Sanjeev Kaushal ਆਏ ਸਭ ਦੇ ਸਾਹਮਣੇ, abp ਸਾਂਝਾ ‘ਤੇ ਦੱਸਿਆ ਤੁਨਿਸ਼ਾ ਤੇ ਉਸ ਦੀ ਮਾਂ ਨਾਲ ਕੀ ਰਿਸ਼ਤਾ!

  Next Story

  ਇਹ ਸ਼ਹਿਰ ਛੱਡਣ ‘ਤੇ ਹਰੇਕ ਬੱਚੇ ਨੂੰ ਸਰਕਾਰ ਦੇਵੇਗੀ 6.33 ਲੱਖ ਰੁਪਏ, ਜਾਣੋ ਕੀ ਹੈ ਮਾਮਲਾ?

  Latest from Blog

  Website Readers