ਹਲਕਾ ਬੰਗਾ ਅਧੀਨ ਪੈੰਦੇ ਪਿੰਡ ਚੱਕ ਮੰਡੇਰ ਵਿਖੇ ਸਤਿੱਥ ਅਕਾਲ ਅਕੈਡਮੀ ਚੋ ਚੋਰ ਇਕ ਲੱਖ ਗਿਆਰਾਂ ਹਜ਼ਾਰ ਦੀ ਨਗਦੀ ਚੋਰੀ ਕੀਤੇ ਜਾਣ ਦੀ ਖਬਰ ਮਿਲੀ ਹੈ। ਥਾਣਾ ਬਹਿਰਾਮ ਦੀ ਪੁਲਿਸ ਨੂੰ ਦਿੱਤੇ ਗਏ ਬਿਆਨ ‘ਚ ਅਕਾਲ ਅਕੈਡਮੀ ਪਿੰਡ ਚੱਕ ਮੰਡੇਰ ਦੀ ਪ੍ਰਿੰਸੀਪਲ ਮਨਿੰਦਰਪਾਲ ਕੌਰ ਸੰਧੂ ਵਾਸੀ ਭੁੱਚਰਾਂ ਮੁਹੱਲਾ ਨਵਾਂਸ਼ਹਿਰ ਨੇ ਦੱਸਿਆ ਕਿ ਲੰਘੀ 18/19 ਜਨਵਰੀ ਦੀ ਦਰਮਿਆਨੀ ਰਾਤ ਨੂੰ ਚੋਰਾਂ ਨੇ ਅਕਾਲ ਅਕੈਡਮੀ ਦੇ ਦਫ਼ਤਰ ਦਾ ਤਾਲਾ ਤੋੜਿਆ ਅਤੇ ਅੰਦਰ ਪਈ ਲੋਹੇ ਦੀ ਅਲਮਾਰੀ ਨੂੰ ਤੋੜ ਕੇ ਉਸ ਵਿਚ ਰੱਖੇ 01 ਲੱਖ 11 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਏ ਹਨ। ਬਿਆਨ ਕਰਤਾ ਵੱਲੋਂ ਦਿੱਤੇ ਗਏ ਬਿਆਨ ‘ਤੇ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਬਹਿਰਾਮ
ਏ.ਐਸ.ਆਈ.ਅਮਰੀਕ ਸਿੰਘ ਨੇ ਦੱਸਿਆ ਕਿ ਚੋਰਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
Latest from Blog
ਨਕੋਦਰ : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ…
ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ…
ਚੰਡੀਗੜ੍ਹ, 6 ਫਰਵਰੀ (ਉਂਕਾਰ ਸਿੰਘ ਉੱਪਲ) – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ…
ਲੁਧਿਆਣਾ, 6 ਫਰਵਰੀ (ਉਂਕਾਰ ਸਿੰਘ ਉੱਪਲ) – ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਅਤੇ ਸਿਵਲ…
ਨਕੋਦਰ : ਮਹਾਂ ਸਿਵਰਾਤਰੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40ਵਾਂ ਮਹਾਂ…