ਰਾਮ ਰਹੀਮ ਨੂੰ ਪੈਰੋਲ ਮਿਲਣ ‘ਤੇ ਭੜਕੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਟਵੀਟ ਕਰਕੇ ਕਹੀਆਂ ਵੱਡੀਆਂ ਗੱਲਾਂ

44 views
8 mins read
IMG_20230125_183827

ਲੁਧਿਆਣਾ 25 ਜਨਵਰੀ – ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਨੂੰ ਲੈ ਕੇ ਬਾਦਲ ਜੋੜੇ ਨੇ ਭਾਜਪਾ ਅਤੇ ਕਾਂਗਰਸ ਦੀ ਸਰਕਾਰ ਘੇਰੀ ਹੈ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਵੱਡੀਆਂ ਗੱਲਾਂ ਕਹੀਆਂ ਹਨ। ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਕੀ ਧਾਰਮਿਕ ਭਾਵਨਾਵਾਂ ਭੜਕਾ ਕੇ ਦੇਸ਼ ਵਿਚ ਅਮਨ ਅਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਵਿਚ ਕੋਈ ਕਸਰ ਬਾਕੀ ਹੈ, ਜੋ ਬਲਾਤਕਾਰੀ ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਪੂਰੀ ਕਰਨ ਦੀ ਸਾਜ਼ਿਸ਼ ਰਚੀ ਹੈ? 1980 ਵਿੱਚ ਇੰਦਰਾ ਗਾਂਧੀ ਨੇ ਦੇਸ਼ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਲਈ ਪੰਜਾਬ ਅਤੇ ਦੇਸ਼ ਨੂੰ ਲਹੂ ਲੁਹਾਣ ਕੀਤਾ ਸੀ।ਇਸ ਦੇ ਇਲਾਵਾ ਇਕ ਹੋਰ ਟਵੀਟ ‘ਚ ਉਨ੍ਹਾਂ ਕਿਹਾ ਕਿ ਮੇਰੀ ਹਰ ਸਹੀ ਸੋਚ ਵਾਲੇ ਦੇਸ਼ ਵਾਸੀ ਨੂੰ ਅਪੀਲ ਹੈ ਕਿ ਉਹ ਦੇਸ਼ ਵਾਸੀਆਂ ਨੂੰ ਇਸ ਸਾਜ਼ਿਸ਼ ਵਿਰੁੱਧ ਸੁਚੇਤ ਕਰਕੇ ਦੇਸ਼ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਮੁੜ ਲਾਂਬੂ ਲਾਉਣ ਦੀ ਸਿਆਸੀ ਮੌਕਾ ਪ੍ਰਸਤੀ ਵਾਲੀ ਇਸ ਸਾਜ਼ਿਸ਼ ਨੂੰ ਫੇਲ੍ਹ ਕਰਨ ਲਈ ਅੱਜ ਹੀ ਅੱਗੇ ਆਏ। ਕੱਲ੍ਹ ਤੱਕ ਬਹੁਤ ਦੇਰ ਹੋ ਜਾਵੇਗੀ।ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਿਸ਼ਵਾਸ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਮਹਾਨ ਗੁਰੂ ਸਾਹਿਬਾਨ ਦੇ ਪੂਰਨਿਆਂ ‘ਤੇ ਚਲਦੇ ਹੋਇਆ ਪੰਜਾਬ ਅਤੇ ਮੁਲਕ ਅੰਦਰ ਅਮਨ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਵਿਚ ਮੋਹਰੀ ਰੋਲ ਨਿਭਾਉਂਦਾ ਰਹੇਗਾ। ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਰਾਹ ਰਹੀਮ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਫਿਰ ਤੋਂ ਪਵਿੱਤਰ ਸਿੱਖ ਚਿੰਨ੍ਹਾਂ ਦਾ ਮਜ਼ਾਕ ਉਡਾ ਕੇ ਸਿੱਖ ਭਾਵਨਾਵਾਂ ਨੂੰ ਭੜਕਾ ਰਿਹਾ ਹੈ। ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲੀਆਂ ਭੜਕਾਊ ਕਾਰਵਾਈਆਂ ਨਾਲ ਸਰਕਾਰ ਦੀਆਂ ਅਸਫ਼ਲਤਾਵਾਂ ਤੋਂ ਧਿਆਨ ਹਟਾ ਕੇ ਦੇਸ਼ ਨੂੰ ਮੁੜ ਅੱਗ ਲਾਉਣ ਦੀਆਂ ਇੰਦਰਾ ਗਾਂਧੀ ਦੀਆਂ ਚਾਲਾਂ ਨੂੰ ਮੁੜ ਸੁਰਜੀਤ ਕਰਨ ਪਿੱਛੇ ਕੌਣ ਹੈ?

  This is Authorized Journalist of The Feedfront News and he has all rights to cover, submit and shoot events, programs, conferences and news related materials.
  ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

  Leave a Reply

  Your email address will not be published.

  Previous Story

  Gumla News: गुमला के युवा हो रहे नक्सली संगठन से प्रभावित, PLFI के 3 सदस्य गिरफ्तार

  Next Story

  ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵਿਸ਼ੇਸ਼

  Latest from Blog

  Website Readers