ਥਾਣਾ ਪੋਜੇਵਾਲ ਦੀ ਪੁਲਿਸ ਵਲੋ 36 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਕਾਬੂ।

399 views
4 mins read
IMG-20230130-WA0097

  
ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ.ਸ਼੍ਰੀ ਭਾਗੀਰਥ ਸਿੰਘ ਮੀਣਾ ਵਲੋ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋ ਥਾਣਾ ਪੋਜੇਵਾਲ ਦੀ ਪੁਲਿਸ ਵਲੋ ਗਸ਼ਤ ਦੌਰਾਨ 36 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਵਿਆਕਤੀਆਂ ਨੂੰ ਕਾਬੂ ਕੀਤਾ ਇਸ ਮਾਮਲੇ ਸਬੰਧੀ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੇਨ ਰੋਡ ਬੱਸ ਅੱਡਾ ਪਿੰਡ ਕੁੱਲਪੁਰ ਵਿਖੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਮੁਖਬਰ ਖਾਸ ਵਲੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪਿੰਡ ਬਾਰਾਪੁਰ ਵਲੋਂ ਪਿੰਡ ਚਾਂਦਪੁਰ ਰੁੜਕੀ ਵਲ ਨੂੰ ਮੋਟਰਸਾਈਕਲ ਨੰਬਰ ਪੀਬੀ 32- ਐੱਨ-1924 ‘ਤੇ ਸਵਾਰ ਹੋ ਕੇ ਆ ਰਹੇ ਰੋਹਿਤ ਗੰਗੜ ਵਾਸੀ ਪਿੰਡ ਰੋਡਮਜਾਰਾ ਤੇ ਹਰਪ੍ਰੀਤ ਵਾਸੀ ਪਿੰਡ ਬੇਗਮਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀ। ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

    Previous Story

    ਬਛੂਆ ਟੋਲ ਪਲਾਜ਼ਾ ਤੇ ਟੋਲ ਪਲਾਜ਼ਾ ਮੁਲਾਜ਼ਮਾ ਨੂੰ ਬੱਸ ਡਰਾਇਵਰ ਵਲੋ ਤਲਵਾਰ ਦਿਖਾਉਣ ਤੇ ਹੰਗਾਮਾ।

    Next Story

    सारिका के साथ रोमांटिक सीन करने से संजीव कुमार ने कर दिया था इनकार, हैरतगंज थी वजह

    Latest from Blog

    Website Readers