ਪੰਜਾਬ ਸਰਕਾਰ ਵਲੋਂ ਜਨਤਾ ਤੇ ਇਕ ਹੋਰ ਬੋਜ ਪੈਟਰੋਲ ਡੀਜ਼ਲ ਤੇ ਲੱਗਿਆ ਟੈਕਸ:ਧਰਮਿੰਦਰ ਨੰਗਲ ਪੰਜਾਬ ਪ੍ਰਧਾਨ

762 views
5 mins read
IMG-20230207-WA0011

ਨਕੋਦਰ : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਕਿਹਾ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਗੱਲ ਦਾ ਪ੍ਰਗਟਾਵਾ ਕਰਦਿਆਂਜਿੱਥੇ ਸਮੇਂ ਦੀਆਂ ਸਰਕਾਰਾਂ ਵੱਲੋਂ ਪਹਿਲਾਂ ਹੀ ਹਰ ਵਸਤੂ ਨੂੰ ਮਹਿੰਗਾ ਕੀਤਾ ਗਿਆ ਹੈ ਜਿਸ ਕਾਰਨ ਪਹਿਲਾਂ ਹੀ ਮਹਿੰਗਾਈ ਕਾਰਨ ਲੋਕਾਂ ਦਾ ਗੁਜਰ ਬਸਰ ਕਰਨਾ ਬੜਾ ਔਖਾ ਹੈ ਅਤੇ ਪਹਿਲਾਂ ਹੀ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਓਥੇ ਸੂਬਾ ਸਰਕਾਰ ਵੱਲੋਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਹਰੇਕ ਵਰਗ ਦੇ ਲੋਕਾਂ ਨੂੰ ਮਹਿੰਗਾਈ ਦਾ ਤੋਹਫਾ ਦਿੱਤਾ ਹੈ ਸੂਬਾ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਕੀਤੇ ਵਾਧੇ ਕਾਰਨ ਹਰ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਿੰਗਾਈ ਤੇ ਨੱਥ ਪਾਉਣੀ ਚਾਹੀਦੀ ਹੈ ਉੱਥੇ ਪਹਿਲਾਂ ਦੀਆਂ ਸਰਕਾਰਾਂ ਵਾਂਗ ਹੀ ਲੋਕਾਂ ਦੀ ਜੇਬ ਢਿੱਲੀ ਕੀਤੀ ਜਾ ਰਹੀ ਹੈ ਵਾਲਮੀਕਿ ਐਕਸ਼ਨ ਫੋਰਸ ਦੇ ਪ੍ਰਧਾਨ ਧਰਮਿੰਦਰ ਨੰਗਲ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਕੁਝ ਇਸ ਤਰ੍ਹਾਂ ਦੀ ਵਿਵਸਥਾ ਕਰੇ ਕਿ ਹਰੇਕ ਵਸਤੂ ਸਸਤੀ ਕੀਤੀ ਜਾ ਸਕੇ ਤਾਂ ਜੋ ਆਮ ਅਤੇ ਖਾਸ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਇਆ ਜਾ ਸਕੇ

  his is Authorized Journalist of The Feedfront News and he has all rights to cover, submit and shoot events, programs, conferences and news related materials.
  ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

  Previous Story

  WhatsApp को मिलेगी कड़ी टक्कर! Telegram में आए कई जबरदस्त फीचर्स, रियल टाइम वाला ये फीचर है खास

  Next Story

  म्यूजिक इंडस्ट्री में तहलका मचा रहे ये AI टूल्स, अब हर कोई बनेगा प्रोफेशनल, चुटकियों में कंपोज होता है साउंडट्रैक!

  Latest from Blog

  Website Readers