ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਜ਼ 2 ਅਰਬਨ ਅਸਟੇਟ ਦੁੱਗਰੀ ਵਿਖੇ ਸਿੱਖ ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ –ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ

3772 views
7 mins read
IMG_20230311_134951
ਫੋਟੋ - ਉਂਕਾਰ ਸਿੰਘ ਉੱਪਲ

ਲੁਧਿਆਣਾ 11 ਮਾਰਚ (ਉਂਕਾਰ ਸਿੰਘ ਉੱਪਲ) – ਖਾਲਸਾਈ ਜਾਹੋ- ਜਲਾਲ ਦਾ ਪ੍ਰਤੀਕ ਹੋਲਾ ਮੁਹੱਲਾ ਅਤੇ ਪਾਣੀ ਦੀ ਮਹੱਤਤਾ ਨੂੰ ਸਮਰਪਿਤ(ਪਾਣੀ ਬਚਾਓ ਪੰਜਾਬ ਬਚਾਓ) ਸਿੱਖ ਸਭਿਆਚਾਰਕ ਪ੍ਰੋਗਰਾਮ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਜ਼ 2, ਦੁਗਰੀ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਉਲੀਕਿਆ ਗਿਆ। ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਉਨ੍ਹਾਂ ਦੀ ਪੂਰੀ ਟੀਮ ਜਿਸ ਵਿੱਚ ਰਾਜ ਕੁਮਾਰ ਅਗਰਵਾਲ, ਜਸਬੀਰ ਸਿੰਘ ਜੱਸਲ, ਤੇਜਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ, ਦਲਜੀਤ ਸਿੰਘ ਟੀਟੂ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਚਰਨਪ੍ਰੀਤ ਸਿੰਘ ਲਾਂਬਾ ਵੀ ਪਹੁੰਚੇ। ਇਸ ਪ੍ਰੋਗਰਾਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾ ਤੱਕ ਸਾਰਿਆਂ ਨੇ ਹਿੱਸਾ ਲਿਆ। ਇਸ ਮੌਕੇ ਧਾਰਮਿਕ ਗੀਤ, ਕਵਿਤਾਵਾਂ, ਕਵਿਸ਼ਰੀ, ਗਤਕਾ, ਧਾਰਮਿਕ ਸਕਿਟਾਂ, ਸਿੱਖ ਵਿਰਾਸਤੀ ਪਹਿਰਾਵਾ ਅਤੇ ਹੋਰ ਵੀ ਇਸੇ ਤਰ੍ਹਾਂ ਦੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਉਚੇਚੇ ਤੌਰ ਤੇ ਗੁਰਦੁਆਰਾ ਕਮੇਟੀ, ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਅਤੇ ਉਨ੍ਹਾਂ ਨਾਲ ਆਈ ਹੋਈ ਟੀਮ ਨੇ ਇਨਾਮਾਂ ਦੀ ਵੰਡ ਕੀਤੀ। ਇੰਨਾ ਇਨਾਮਾਂ ਵਿੱਚ ਓ.ਟੀ.ਜੀ., ਡਿਨਰ ਸੈੱਟ, ਕਿਚਨ ਵਿਅਰ, ਸਾਇਕਲਾਂ ਅਤੇ ਇਸ ਤਰ੍ਹਾਂ ਦੇ ਹੋਰ ਵੀ ਕਈ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਐਂਟਰੀ/ਲਕੀ ਡਰਾਅ ਦੇ ਕੂਪਨ ਦੇ ਕੇ ਸੰਗਤਾਂ ਦੇ ਵਿੱਚੋਂ ਇਨਾਮ ਦਿੱਤੇ ਗਏ। ਸਾਰਾ ਪ੍ਰੋਗਰਾਮ ਧਾਰਮਿਕ ਅਤੇ ਸਿੱਖ ਸਭਿਆਚਾਰਕ ਦੇ ਤੌਰ ਤੇ ਕੀਤਾ ਗਿਆ।

    This is Authorized Journalist of The Feedfront News and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    ਰਣਬੀਰ ਕਪੂਰ ਦੀ ਮਾਂ ਨੀਤੂ ਨੇ 64 ਦੀ ਉਮਰ ‘ਚ ਖਰੀਦੀ ਸ਼ਾਨਦਰ ਮਰਸਡੀਜ਼ ਕਾਰ, ਕਰੋੜਾਂ ‘ਚ ਹੈ ਇਸ ਦੀ ਕੀਮਤ

    Next Story

    ਵਿੱਤ ਮੰਤਰੀ ਚੀਮਾ ਵੱਲੋਂ ਪੇਸ਼ ਕੀਤਾ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਹਰ ਵਰਗ ਦੀਆਂ ਆਸਾਂ ਤੇ ਉਤਰਿਆ ਖਰਾ : ਭਿੰਡਰ, ਸੰਧੂ

    Latest from Blog

    Website Readers