Deep Dhillon-Jaismeen Jassi Pics: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਦੋਗਾਣਾ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਇਏ ਕਿ ਹਾਲ ਹੀ ਵਿੱਚ ਦੀਪ ਢਿੱਲੋਂ ਅਤੇ ਜੈਸਮੀਨ ਆਪਣੇ ਪਰਿਵਾਰ ਨਾਲ ਕੈਨੇਡਾ ਵਿੱਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਪਰਿਵਾਰ ਨਾਲ ਕੀਤੀ ਜਾਣ ਵਾਲੀ ਮਸਤੀ ਦੀਆਂ ਤਸਵੀਰਾਂ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਜੋ ਹਰ ਕਿਸੇ ਦਾ ਧਿਆਨ ਖਿੱਚ ਰਹੀਆਂ ਹਨ। ਤੁਸੀ ਵੀ ਵੇਖੋ ਇਹ ਤਸਵੀਰਾਂ…
View this post on Instagram
ਦਰਅਸਲ, ਇਹ ਤਸਵੀਰਾਂ ਦੀਪ ਢਿੱਲੋਂ ਵੱਲੋਂ ਆਪਣੇ ਸੋਸ਼ਲ ਮੀਡਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਗਈਆਂ। ਜਿਨ੍ਹਾਂ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ ਗੁੱਡ ਮੌਰਨਿੰਗ… ਤੁਸੀ ਦੇਖ ਸਕਦੇ ਹੋ ਕਿ ਇਨ੍ਹਾਂ ਤਸਵੀਰਾਂ ਵਿੱਚ ਦੀਪ ਢਿੱਲੋੋਂ ਆਪਣੇ ਪਿਤਾ ਅਤੇ ਬੱਚਿਆਂ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਹ ਲਗਾਤਾਰ ਤਸਵੀਰਾਂ ਉੱਪਰ ਹਾਰਟ ਇਮੋਜ਼ੀ ਸਾਂਝੇ ਕਰ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਸਭ ਤੋਂ ਪਿਆਰੀ ਤਸਵੀਰ ਪਾਜ਼ੀ…
ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਕਲਾਕਾਰ ਵੱਲੋਂ ਆਪਣੇ ਪਰਿਵਾਰ ਨਾਲ ਇੱਕ ਤਸਵੀਰ ਸਾਂਝੀ ਕਰ ਇਸਦੀ ਜਾਣਕਾਰੀ ਦਿੱਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ, ਗੁੱਡ ਮੌਰਨਿੰਗ ਜੀ… ਲਓ ਜੀ ਬਾਬੂ ਜੀ ਆ ਗਏ ਕੈਨੇਡਾ… ਸ਼ੁਕਰਾਨਾ… ਦਰਅਸਲ, ਉਨ੍ਹਾਂ ਦੇ ਪਿਤਾ ਜੀ ਹਾਲ ਹੀ ਵਿੱਚ ਕੈਨੇਡਾ ਪਹੁੰਚੇ। ਜਿੱਥੇ ਉਨ੍ਹਾਂ ਪਿਤਾ ਦਾ ਸੁਵਾਗਤ ਕੀਤਾ।
ਵਰਕਫਰੰਟ ਦੀ ਗੱਲ ਕਰਿਏ ਤਾਂ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਜੋੜੀਆਂ ਵਿੱਚੋਂ ਇੱਕ ਹਨ। ਦੋਵਾਂ ਨੇ ਕਈ ਹਿੱਟ ਗੀਤਾਂ ਨਾਲ ਪੰਜਾਬੀਆਂ ਦਾ ਮਨੋਰੰਜਨ ਕੀਤਾ। ਦੀਪ ਢਿੱਲੋਂ ਨੇ ਵਿਦੇਸ਼ ‘ਚ ਵੀ ਘਰ ਬਣਾਇਆ ਹੋਇਆ ਹੈ ਅਤੇ ਹੁਣ ਉਹ ਆਪਣੇ ਪਿਤਾ ਜੀ ਨੂੰ ਵਿਦੇਸ਼ ਲੈ ਕੇ ਗਏ ਹਨ। ਇਸ ਤੋਂ ਇਲਾਵਾ ਲਗਾਤਾਰ ਆਪਣੇ ਗੀਤਾਂ ਰਾਹੀ ਮਾਂ ਬੋਲੀ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਲਾਕਾਰ ਨੂੰ ਗਾਇਕਾ ਜੈਸਮੀਨ ਦੇ ਵਿਆਹ ਵਿੱਚ ਵੀ ਵੇਖਿਆ ਗਿਆ ਸੀ।