ਡੇੰਗੂ ਮਲੇਰੀਆ ਦੇ ਕੇਸਾਂ ਨੂੰ ਧਿਆਨ ਚ ਰੱਖਦੇ ਸਿਹਤ ਵਿਭਾਗ ਨੇ ਕੀਤੀ ਪ੍ਰਾਈਵੇਟ ਹਸਪਤਾਲਾਂ ਨਾਲ ਮੀਟਿੰਗ

3028 views
IMG-20230824-WA0012
ਫੋਟੋ - ਉਂਕਾਰ ਸਿੰਘ ਉੱਪਲ

ਲੁਧਿਆਣਾ, 24 ਅਗਸਤ(ਉਂਕਾਰ ਸਿੰਘ ਉੱਪਲ) ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹੇ ਭਰ ਵਿੱਚ ਮਲੇਰੀਆ ਡੇਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ।ਇਸ ਸਬੰਧੀ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ,ਲੈਬਾਰਟਰੀਆਂ ਦੇ ਡਾਕਟਰ ਅਤੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ।ਜਿਸ ਵਿਚ ਸਿਵਲ ਸਰਜਨ ਡਾ ਹਿੰਤਿਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਣੀਆ ਦੇ ਕੇਸਾਂ ਨੂੰ ਮੁੱਖ ਰੱਖਦੇ ਹੋਏ,ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਬੀਮਾਰੀਆਂ ਤੋ ਬਚਾਅ ਸਬੰਧੀ ਜਿਲ੍ਹੇ ਭਰ ਵਿਚ ਜਾਗਰੂਕ ਕਰ ਰਹੀਆ ਹਨ,ਉਥੇ ਨਾਲ ਹੀ ਇਨਾਂ ਬਿਮਾਰੀਆ ਤੋੰ ਬਚਾਅ ਸਬੰਧੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਚਾਰ ਸਮਗਰੀ ਲਗਾਈ ਜਾਵੇ, ਤਾਂ ਕਿ ਆਮ ਲੋਕਾਂ ਨੂੂੰ ਇਨਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਡੇਂਗੂ ,ਮੇਲਰੀਆ ਦੇ ਕੇਸ ਪ੍ਰਾਈਵੇਟ ਹਸਪਤਾਲਾਂ ਵਿਚ ਆਉਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ।ਉਨਾਂ ਦੱਸਿਆ ਕਿ ਸਿਹਤ ਮੰਤਰੀ ਡਾ ਬਲਬੀਰ ਸਿੰਘ ਵਲੋ ਪੰਜਾਬ ਭਰ ਵਿਚ ਡੇਗੂ ਵਿਰੋਧੀ ਮੁਹਿੰਮ ਦੀ ਸੁਰੂਆਤ ਕੀਤੀ ਗਈ, ਜਿਸ ਦਾ ਨਵਾਂ ਨਾਅਰਾ ਹਰ ਸੁੱਕਰਵਾਰ ਡੇਂਗੂ ਤੇ ਵਾਰ, ਹੇਠ ਹਰ ਸੁੱਕਰਵਾਰ ਨੂੰ ਹਸਪਤਾਲਾਂ ਦੀ ਸਫਾਈ ਦੌਰਾਨ ਕੂਲਰਾਂ ਗਮਲਿਆਂ , ਫਰਿੱਜਾਂ ਦੀਆਂ ਟਰੇਆਂ ਅਤੇ ਜਿੱਥੇ ਵੀ ਪਾਣੀ ਖੜਾ ਨਜ਼ਰ ਆਏ ਨੂੰ ਸਾਫ ਕੀਤਾ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਰਮੇਸ਼ ਨੇ ਆਏ ਡਾਕਟਰਾਂ ਅਤੇ ਨੋਡਲ ਅਫਸਰਾਂ ਨੂੰ ਸਹਿਯੋਗ ਦੇਣ ਲਈ ਕਿਹਾ ਤਾਂ ਕਿ ਇਨਾਂ ਬਿਮਾਰੀਆਂ ਤੇ ਕਾਬੂ ਪਾਇਆ ਜਾ ਸਕੇ।ਇਸ ਮੌਕੇ ਸਹਾਇਕ ਮਲੇਰੀਆ ਅਫਸਰ ਦਲਬੀਰ ਸਿੰਘ, ਹੈਲਥ ਸੁਪਰਵਾਇਜਰ ਪ੍ਰੇਮ ਸਿੰਘ,ਜਸਬੀਰ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

    This is Authorized Journalist of The Feedfront News and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Website Readers